ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 15 ਅਪ੍ਰੈਲ-
ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ। ਸ. ਪਰਮਜੀਤ ਸਿੰਘ ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਸਮੰਡ ਹਿੱਲ ਘਟਨਾ ਵਿਚ ਜ਼ਖ਼ਮੀ ਹੋਏ ਸ. ਸੱਜਣ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕੀਤੀ। ਸ. ਪਰਮਜੀਤ ਸਿੰਘ ਸਰੋਆ ਨੇ ਟੈਲੀਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾ ਕਰਨ ਵਾਲੇ ਵਿੱਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਰਹਿੰਦੇ ਸ. ਸੱਜਣ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।