ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ 20 ਜਨਵਰੀ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਰਤੇ ਜਾਂਦੇ ਕੱਪੜਿਆਂ ਆਦਿ ਨੂੰ ਧੋਣ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਚਾਰ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਮਸ਼ੀਨਾਂ ਦੀ ਸ਼ੁਰੂਆਤ ਅੱਜ ਮੂਲਮੰਤਰ ਦੇ ਜਾਪ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾਂ ਵੀ ਕਈ ਸੇਵਾਵਾਂ ਵਿਚ ਵੱਡਾ ਹਿੱਸਾ ਪਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਇਸ ਪਰਿਵਾਰ ਵੱਲੋਂ ਚਾਰ ਵੱਡ-ਅਕਾਰੀ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਸ਼੍ਰੋਮਣੀ ਕਮੇਟੀ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।