ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਸਿੱਖਾਂ ਨੇ ਭਾਈਚਾਰਕ ਸਾਂਝ ਦੇ ਗੁਣ ਨਾਲ ਕੌਮਾਂਤਰੀ ਭਾਈਚਾਰੇ ਨੂੰ ਆਪਣੇ ਵੱਲ ਖਿੱਚਿਆ –ਭਾਈ ਲੌਂਗੋਵਾਲ

ਅੰਮ੍ਰਿਤਸਰ, 01 ਮਾਰਚ- ਅਮਰੀਕੀ ਸੂਬੇ ਇੰਡੀਆਨਾ ਦੀ ਵਿਧਾਨ ਸਭਾ ਅੰਦਰ ਸਿੱਖਾਂ ਵੱਲੋਂ ਦੇਸ਼ ਦੇ ਵਿਕਾਸ ਲਈ ਪਾਏ ਮਹੱਤਵਪੂਰਨ ਯੋਗਦਾਨ ਲਈ ਪ੍ਰਸੰਸਾ ਦਾ ਮਤਾ ਪਾਸ ਕਰਨਾ ਸਮੁੱਚੀ ਕੌਮ ਲਈ ਮਾਣ ਦੀ ਗੱਲ ਹੈ। ਇਸ ਨਾਲ ਪੂਰੀ ਦੁਨੀਆਂ ਅੰਦਰ ਸਿੱਖਾਂ ਦੀ ਵਿਲੱਖਣ ਪਛਾਣ ਨੂੰ ਹੋਰ ਮਜਬੂਤੀ ਮਿਲੇਗੀ। ਇਹ ਪ੍ਰਗਾਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਸੰਨਤਾ ਨਾਲ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਹੋ ਰਹੀ ਹੈ ਅਤੇ ਸਿੱਖਾਂ ਨੂੰ ਇਹ ਮਾਣ ਗੁਰੂ ਬਖਸ਼ੀ ਜੀਵਨ ਜਾਚ ਨਾਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਚੱਲਦਿਆਂ ਸਿੱਖਾਂ ਨੇ ਜਿਥੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਇਆ ਹੈ, ਉਥੇ ਹੀ ਇਨ੍ਹਾਂ ਨੇ ਭਾਈਚਾਰਕ ਸਾਂਝ ਦੇ ਗੁਣ ਨਾਲ ਕੌਮਾਂਤਰੀ ਭਾਈਚਾਰੇ ਨੂੰ ਵੀ ਆਪਣੇ ਵੱਲ ਖਿੱਚਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕੀ ਸੂਬੇ ਇੰਡੀਆਨਾ ਦੀ ਵਿਧਾਨ ਸਭਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਇਸ ਪ੍ਰਾਪਤੀ ਲਈ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ।