ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸੋਮਵਾਰ, ੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੬ ਜੂਨ, ੨੦੨੫ (ਅੰਗ: ੬੯੬)


ਅੰਮ੍ਰਿਤਸਰ, 13 ਜੂਨ –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।