ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 22 ਜੁਲਾਈ-
ਅੰਬਾਲਾ ਦੇ ਬਬਿਆਲ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਵਿਚ ਇਕ ਵਫਦ ਨੇ ਅੰਬਾਲਾ ਦੇ ਐਸ.ਐਸ.ਪੀ. ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੀ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਰੜੀ ਸਜ਼ਾ ਦਿੱਤੀ ਜਾਵੇ। ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਿੱਖਾਂ ਅੰਦਰ ਵੱਡਾ ਸਤਿਕਾਰ ਹੈ ਅਤੇ ਬੇਅਦਬੀ ਦੀ ਇਸ ਘਟਨਾ ਨੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਸ ਦੇ ਦੋਸ਼ੀ ਕਿਸੇ ਵੀ ਹਾਲਤ ਵਿਚ ਬਖਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਦੀ ਧਾਰਾ 295-ਏ ਦੇ ਨਾਲ-ਨਾਲ ਯੂ.ਏ.ਪੀ.ਏ. ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਦੋਸ਼ੀਆਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਜਿਸ ਨਾਲ ਸੰਗਤ ਵਿਚ ਰੋਸ ਦੀ ਭਾਵਨਾ ਹੈ। ਅੰਬਾਲਾ ਦੇ ਐਸ.ਐਸ.ਪੀ. ਨੂੰ ਮਿਲਣ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਪਾਲੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਜਸਮੇਰ ਸਿੰਘ ਲਾਛੜੂ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ, ਸ. ਗੁਰਦੀਪ ਸਿੰਘ ਭਾਨੂੰਖੇੜੀ, ਸ. ਭੁਪਾਲ ਸਿੰਘ, ਸ. ਚਰਨਜੀਤ ਸਿੰਘ, ਸੁਆਮੀ ਰਜੇਸ਼ ਕੁਮਾਰ, ਸ. ਹਾਕਮ ਸਿੰਘ ਖਾਸਪੁਰ, ਸ. ਸੁਰਿੰਦਰ ਸਿੰਘ, ਸ. ਰਣਵੀਰ ਸਿੰਘ, ਸ. ਰਵਿੰਦਰ ਸਿੰਘ ਆਦਿ ਮੌਜੂਦ ਸਨ।