ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 23 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਕ ਪੱਤਰ ਲਿਖ ਕੇ ਆਸਟ੍ਰੇਲੀਆ ਦੇ ਇਕ ਗੁਰਦੁਆਰਾ ਸਾਹਿਬ ਨਜ਼ਦੀਕ ਲਗਾਏ ਜਾ ਰਹੇ ਕੈਮੀਕਲ ਫਰਟੀਲਾਈਜ਼ਰ ਮਿਕਸਿੰਗ ਪਲਾਂਟ ‘ਤੇ ਰੋਕ ਲਗਾਉਣ ਲਈ ਆਸਟ੍ਰੇਲੀਆ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਆਸਟ੍ਰੇਲੀਆ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਯੂਗਾਲੀ, ਗਰਿਫਤ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਮਾਵੀ ਵੱਲੋਂ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇੱਕ ਪੱਤਰ ਲਿਖਿਆ ਗਿਆ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ ਮੰਤਰੀ ਪਾਸੋਂ ਇਸ ਸਬੰਧੀ ਦਖ਼ਲ ਮੰਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਸੀ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਕੈਮੀਕਲ ਫਰਟੀਲਾਈਜ਼ਰ ਮਿਕਸਿੰਗ ਪਲਾਂਟ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ ਇਹ ਪਲਾਂਟ ਸਥਾਪਤ ਹੁੰਦਾ ਹੈ ਤਾਂ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸੰਗਤ ਅਤੇ ਗੁਰੂ ਕੇ ਲੰਗਰਾਂ ‘ਤੇ ਪਲਾਂਟ ਵਿਚ ਰਸਾਇਣਕ ਵਰਤੋਂ ਕਾਰਨ ਪੈਦਾ ਹੋਣ ਵਾਲੇ ਦੂਸ਼ਿਤ ਵਾਤਾਵਰਣ ਦਾ ਪ੍ਰਭਾਵ ਪਵੇਗਾ। ਸ. ਮਾਵੀ ਅਨੁਸਾਰ ਗੁਰਦੁਆਰਾ ਸਾਹਿਬ ਵੱਲੋਂ ਬੱਚਿਆਂ ਦਾ ਸਕੂਲ, ਬਿਰਧ ਆਸ਼ਰਮ, ਲਾਇਬ੍ਰੇਰੀ ਅਤੇ ਸੰਗਤਾਂ ਲਈ ਰਿਹਾਇਸ਼ ਬਣਾਉਣ ਦੀ ਤਜਵੀਜ਼ ਵੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਤੋਂ ਪਲਾਂਟ ਨਾ ਸਥਾਪਤ ਕਰਨ ਦੀ ਮੰਗ ਵੀ ਕੀਤੀ ਸੀ, ਜਿਸ ਨੂੰ ਖਾਰਜ਼ ਕਰ ਦਿੱਤਾ ਗਿਆ।
ਮਾਮਲੇ ਨੂੰ ਗੰਭੀਰ ਤੇ ਨਾਜ਼ੁਕ ਦੱਸਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਆਸਟ੍ਰੇਲੀਆ ਸਰਕਾਰ ਨਾਲ ਜਲਦ ਰਾਬਤਾ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਇਹ ਪਲਾਂਟ ਸਥਾਪਤ ਹੋਣ ਕਾਰਨ ਜਿਥੇ ਗੁਰੂ ਘਰ ਦੇ ਸ਼ਾਂਤ ਵਾਤਾਵਰਣ ਤੇ ਅਸਰ ਪਵੇਗਾ, ਉਥੇ ਹੀ ਗੁਰਦੁਆਰਾ ਸਾਹਿਬ ਵਿਚ ਆਉਣ ਵਾਲੀਆਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਖ਼ਾਸਕਰ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਪਹੁੰਚੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਜਲਦ ਤੋਂ ਜਲਦ ਆਸਟ੍ਰੇਲੀਆ ਸਰਕਾਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਇਸ ਪਲਾਂਟ ‘ਤੇ ਰੋਕ ਲੱਗ ਸਕੇ।