ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੭ ਮਾਰਚ, ੨੦੨੫ (ਅੰਗ : ੯੬੩)

ਅੰਮ੍ਰਿਤਸਰ, ੨੦ ਜਨਵਰੀ-
ਆਸਟ੍ਰੇਲੀਆ ‘ਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾ ਨਿਭਾਅ ਰਹੇ ਸ. ਜਸਬੀਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਅੱਜ ਸਕੱਤਰ ਸ. ਮਨਜੀਤ ਸਿੰਘ ਚੀਮਾ ਬਾਠ ਨੇ ਸਨਮਾਨਿਤ ਕੀਤਾ। ਸ. ਜਸਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਆਸਟ੍ਰੇਲੀਆ ਵਿਚ ਸਿੱਖ ਧਰਮ ਦੇ ਪ੍ਰਚਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸਿੱਖਾਂ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਆਸਟ੍ਰੇਲੀਆ ਵਿਖੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ. ਜਸਬੀਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਇਸੇ ਤਰ੍ਹਾਂ ਨਿਰੰਤਰ ਸਿੱਖੀ ਪ੍ਰਚਾਰ ਕਰਦੇ ਰਹਿਣ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ. ਪਲਵਿੰਦਰ ਸਿੰਘ ਤੇ ਸ. ਸੁਖਬੀਰ ਸਿੰਘ ਇੰਚਾਰਜ ਵੀ ਮੌਜੂਦ ਸਨ।