ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸ਼ੁੱਕਰਵਾਰ, ੧੦ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੩ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 12 ਜੁਲਾਈ-
ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ ਜੀਵਨ ਦਾ ਅਧਾਰ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਜ਼ਰੂਰੀ ਨਿਗਰਾਨੀ ਕਰਨ ਲਈ ਆਖਿਆ, ਉਥੇ ਹੀ ਉਤਰਾਖੰਡ ਦੇ ਪੁਲਿਸ ਪ੍ਰਸ਼ਾਸਨ ਨੂੰ ਜ਼ਿਲ੍ਹਾ ਊਧਮ ਸਿੰਘ ਨਗਰ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁਛਗਿਛ ਕਰਕੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਸਾਹਮਣੇ ਲਈ ਵੀ ਕਿਹਾ।