ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੭ ਮਾਰਚ, ੨੦੨੫ (ਅੰਗ : ੯੬੩)

ਅੰਮ੍ਰਿਤਸਰ, ੩੦ ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਅੰਤ੍ਰਿੰਗ ਕਮੇਟੀ ‘ਚ ਪਾਸ ਕੀਤੇ ਮਤੇ ਅਨੁਸਾਰ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਉੱਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਦੀ ਸਹਾਇਤਾ ਕਰਦਿਆਂ ਉਨ੍ਹਾਂ ਦੇ ਸਪੁੱਤਰ ਸ. ਜਗਜੀਤ ਸਿੰਘ ਫਖਰ ਨੂੰ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਇਕ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੀਟਿੰਗ ਹਾਲ ਵਿਖੇ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਉੱਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਦੀ ਸਹਾਇਤਾ ਵਜੋਂ ਇੱਕ ਲੱਖ ਰੁਪਏ ਦਾ ਚੈੱਕ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਗੁਰਿੰਦਰ ਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰ੍ਰ੍ਰੋਮਣੀ ਕਮੇਟੀ, ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਸਾਂਝੇ ਤੌਰ ‘ਤੇ ਸ. ਜਗਜੀਤ ਸਿੰਘ ਫਖਰ ਨੂੰ ਸੌਂਪਿਆ ਤੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਜਗਜੀਤ ਸਿੰਘ ਫਖਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਵਰਗੀ ਗਿਆਨੀ ਲਾਭ ਸਿੰਘ ਫਖਰ ਨੇ ਸੰਨ ੧੯੨੪ ਤੋਂ ਲੈ ਕੇ ਸੰਨ ੧੯੪੭ ਤੱਕ ਮਹੰਤਾਂ ਤੋਂ ਗੁਰਦੁਆਰੇ ਪੰਥਕ ਪ੍ਰਬੰਧਾਂ ‘ਚ ਲਿਆਉਣ ਲਈ ਉਸ ਸਮੇਂ ਦੀ ਸਰਕਾਰ ਦੇ ਖਿਲਾਫ਼ ਲੈਕਚਰ ਦਿੰਦਿਆਂ ਸਰਕਾਰ ਖਿਲਾਫ ਲੱਗੇ ਮੋਰਚਿਆਂ ਦੌਰਾਨ ਜੇਲ੍ਹ ਕੱਟੀ। ਸੰਨ ੧੯੪੭ ਤੋਂ ਬਾਅਦ ਕਾਂਗਰਸ ਸਰਕਾਰ ਦੇ ਖਿਲਾਫ਼ ਸਿੱਖ ਮਸਲਿਆਂ ਅਤੇ ਪੰਜਾਬੀ ਸੂਬੇ ਦੇ ਮੋਰਚਿਆਂ ਲਈ ਵੀ ਕਈ ਵਾਰ ਜੇਲ੍ਹ ਗਏ। ਸ. ਫਖਰ ਨੇ ਕਿਹਾ ਕਿ ਗਿਆਨੀ ਲਾਭ ਸਿੰਘ ਫਖਰ ਸੰਨ ੧੯੩੯ ਤੋਂ ਲੈ ਕੇ ਸੰਨ ੧੯੪੪ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਵੀ ਰਹੇ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵਲੋਂ ਪਰਿਵਾਰ ਦੀ ਕੀਤੀ ਸਹਾਇਤਾ ਲਈ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਰਿਣੀ ਹਨ ਜਿਨ੍ਹਾਂ ਨੇ ਸੁਤੰਤਰਤਾ ਸੈਲਾਨੀ ਪਰਿਵਾਰ ਦੀ ਸਹਾਇਤਾ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਹੈ।
ਇਸ ਮੌਕੇ ਫਖਰ ਪਰਿਵਾਰ ਦੇ ਮੈਂਬਰ ਸ. ਸੁਰਜੀਤ ਸਿੰਘ ਨਾਗੀ, ਸ. ਪ੍ਰਤਾਪ ਸਿੰਘ ਐਡੀਸ਼ਨ ਸਕੱਤਰ, ਸ. ਸੁਖਬੀਰ ਸਿੰਘ ਇੰਚਾਰਜ ਟਰੱਸਟ ਵਿਭਾਗ, ਸ. ਅਜਾਦਦੀਪ ਸਿੰਘ, ਸ. ਹਰਜੀਤ ਸਿੰਘ, ਸ. ਪ੍ਰੀਤਇੰਦਰ ਸਿੰਘ ਆਦਿ ਹਾਜ਼ਰ ਸਨ।