ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 24 ਅਗਸਤ (       )  ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਨਗਰ ਨਿਗਮ ਵੱਲੋਂ ਗੁਰਦੁਆਰਾ ਸਾਹਿਬ ਬੈਕੁੰਠ ਨਗਰ ‘ਤੇ ੧੫ ਹਜ਼ਾਰ ਰੁਪਏ ਦਾ ਗ੍ਰਹਿ ਅਤੇ ਜਲ ਟੈਕਸ ਲਗਾ ਕੇ ਤੁਰੰਤ ਅਦਾਇਗੀ ਕਰਨ ਲਈ ਨੋਟਿਸ ਜਾਰੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ‘ਚ ਕੀਤਾ।
ਉਨ੍ਹਾਂ ਕਿਹਾ ਕਿ ੫੦ ਸਾਲ ਪੁਰਾਣੇ ਗੁਰਦੁਆਰਾ ਸਾਹਿਬ ‘ਤੇ ਨਗਰ ਨਿਗਮ ਵੱਲੋਂ ਟੈਕਸ ਲਗਾਉਣਾ ਨਿੰਦਣਯੋਗ ਹੈ ਕਿਉਂਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਸਥਾਨਾਂ ਨੂੰ ਕਿਸੇ ਵੀ ਪ੍ਰਕਾਰ ਦੇ ਟੈਕਸ ਤੋਂ ਛੋਟ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਹਿਲਾ ਕਦੇ ਵੀ ਅਜਿਹਾ ਆਦੇਸ਼ ਜਾਰੀ ਨਹੀਂ ਕੀਤਾ ਗਿਆ ਤੇ ਹੁਣ ਅਚਾਨਕ ਸਿੱਖਾਂ ਨਾਲ ਭੇਦਭਾਵ ਕਰਦਿਆਂ ਟੈਕਸ ਲਗਾਉਣਾ ਕਿਸੇ ਵੀ ਕੀਮਤ ‘ਤੇ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਪਹਿਲਾਂ ਹੀ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਫਿਰ ਟੈਕਸ ਕਿਸ ਗੱਲ ਦਾ ਲਾਇਆ ਗਿਆ ਹੈ।
ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬ ਬੈਕੁੰਠ ‘ਤੇ ਲਗਾਇਆ ਗਿਆ ਟੈਕਸ ਤੁਰੰਤ ਮੁਆਫ ਕਰਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਭਾਰਤੀ ਸੰਵਿਧਾਨ ਦੀ ਪ੍ਰਵਾਹ ਕੀਤੇ ਬਿਨਾਂ ਅਜਿਹੀ ਕਾਰਵਾਈ ਨੂੰ ਅੰਜ਼ਾਮ ਦਿੱਤਾ।