ਅੰਮ੍ਰਿਤਸਰ, 16 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸਾਹਤ ਕੀਤਾ। ਗੁਰੂ ਸਾਹਿਬ ਵੱਲੋਂ ਆਪਣਾ ਮਾਨਵਤਾ ਲਈ ਆਪਣਾ ਪਰਿਵਾਰ ਵਾਰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।