ਅੰਮ੍ਰਿਤਸਰ, 16 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਰੋਕਾਰਾਂ ਨੂੰ ਪੁਖਤਗੀ ਨਾਲ ਸੰਬੋਧਤ ਹੋਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਸ਼ੋਕ ਸੰਦੇਸ਼ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੀਪ ਸਿੱਧੂ ਨੇ ਕਿਸਾਨ ਸੰਘਰਸ਼ ਦੌਰਾਨ ਨੌਜਵਾਨੀ ਨੂੰ ਲਾਮਬੰਦ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਅਤੇ ਕਿਸਾਨ ਸੰਘਰਸ਼ ਦੀ ਅਵਾਜ਼ ਨੂੰ ਦੇਸ਼ ਦੁਨੀਆਂ ਵਿਚ ਫੈਲਾਇਆ। ਉਨ੍ਹਾਂ ਦੇ ਚਲਾਣੇ ਨਾਲ ਪੰਜਾਬ ਦੇ ਸੰਜੀਦਾ ਲੋਕ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਵਿਛੜੀ ਰੂਹ ਨਮਿਤ ਅਰਦਾਸ ਕਰਦਿਆਂ ਦੀਪ ਸਿੱਧੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।