** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **
ਅੰਮ੍ਰਿਤਸਰ, 12 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹੁੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਰਈਆਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਪ੍ਰਤੀ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।