ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਬੁੱਧਵਾਰ, ੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੪ ਮਈ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 15 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਪੁਲਿਸ ਵਾੜ ਕੇ ਮਰਯਾਦਾ ਦੀ ਉਲੰਘਣਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸੰਗਤ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸ਼ੰਭੂ ਬਾਰਡਰ ਉੱਤੇ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਸੱਦੀ ਗਈ ਪੁਲਿਸ ਨੂੰ ਇਨ੍ਹਾਂ ਗੁਰੂ ਘਰਾਂ ਦੀਆਂ ਸਰਾਵਾਂ ਵਿੱਚ ਰਿਹਾਇਸ਼ ਦਾ ਪ੍ਰਬੰਧ ਕਰਕੇ ਦਿੱਤਾ ਗਿਆ ਹੈ। ਸੰਗਤ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਪੁਲਿਸ ਅਧਿਕਾਰੀਆਂ ਨੇ ਸਰਾਵਾਂ ਅੰਦਰ ਸ਼ਰਾਬ, ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕੀਤਾ ਹੈ, ਜੋ ਕਿ ਮੌਕੇ ਤੋਂ ਬਰਾਮਦ ਵੀ ਕੀਤੇ ਗਏ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸੰਗਤ ਦਾ ਖਦਸ਼ਾ ਸਹੀ ਸਾਬਤ ਹੋ ਰਿਹਾ ਹੈ ਅਤੇ ਸਰਕਾਰ ਆਪਣੇ ਵੱਲੋਂ ਨਾਮਜਦ ਕਮੇਟੀ ਨੂੰ ਪ੍ਰਭਾਵਿਤ ਕਰਕੇ ਗੁਰੂ ਘਰਾਂ ਅੰਦਰ ਮਨਮਰਜ਼ੀਆਂ ਕਰਦਿਆਂ ਪਾਵਨ ਮਰਯਾਦਾ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਤੋੜ ਕੇ ਸਰਕਾਰ ਵੱਲੋਂ ਜਬਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਜਾ ਰਹੀ ਸੀ ਤਾਂ ਉਸ ਸਮੇਂ ਅਜਿਹੀਆਂ ਹੀ ਮਰਯਾਦਾ ਦੇ ਉਲਟ ਅਤੇ ਆਪਹੁਦਰੀ ਕਾਰਵਾਈਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਹੀ ਸਿੱਖ ਜਗਤ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਕਮੇਟੀ ਵੱਲੋਂ ਗੁਰੂ ਘਰਾਂ ਅੰਦਰ ਪੁਲਿਸ ਵਾੜਨ ਅਤੇ ਪੁਲਿਸ ਵੱਲੋਂ ਸਰਾਵਾਂ ਅੰਦਰ ਸ਼ਰਾਬ ਤੇ ਤੰਬਾਕੂ ਦੀ ਵਰਤੋਂ ਕਾਰਨ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਗਈ ਹੈ।
ਐਡੋਵਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਗੁਰੂ ਘਰਾਂ ਨੂੰ ਸਰਕਾਰੀ ਦਖ਼ਲਅੰਦਾਜ਼ੀ ਤੋਂ ਅਜ਼ਾਦ ਕਰਵਾਉਣ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਜੇਕਰ ਗੁਰਦੁਆਰਾ ਕਮੇਟੀਆਂ ਆਪ ਹੀ ਉਲੰਘਣਾ ਕਰਨ ਲੱਗ ਜਾਣਗੀਆਂ ਤੋਂ ਮਰਯਾਦਾ ਦੀ ਰਖਵਾਲੀ ਕੌਣ ਕਰੇਗਾ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇਨ੍ਹਾਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ।