ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸ਼ੁੱਕਰਵਾਰ, ੧੦ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੩ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 30 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ ਸਿੱਖਾਂ ਦਾ ਕਤਲ ਹੋਇਆ ਸੀ। ਉਨ੍ਹਾਂ ਕਿਹਾ ਕਿ ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕੇਸ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਚਾਰਾਜੋਈ ਲਈ ਸਹਾਇਤਾ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿਚ ਮਾਨਵ ਵਿਰੋਧੀ ਕਰੂਰਕਾਰੇ ਵਜੋਂ ਅੰਕਤ ਹੈ, ਜਿਸ ਦੇ ਪੀੜਤਾਂ ਨੂੰ ਇਨਸਾਫ਼ ਲਈ ਲੰਮਾਂ ਸੰਘਰਸ਼ ਲੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ।