ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 26 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚਲਣ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਗੁਰੂ ਸਾਹਿਬ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਤ ਹੈ, ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਹਨ ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਮਾਨਵਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।