ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 8 ਮਈ-
ਔਰੰਗਾਬਾਦ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧਕ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਹਾਦਸਾ ਦੁੱਖਮਈ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੌਰਾਨ ਮਾਰੇ ਗਏ ਪ੍ਰਵਾਸੀ ਲੋਕਾਂ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਕਮੇਟੀ ਨੂੰ ਹਮਦਰਦੀ ਹੈ। ਕੋਰੋਨਾਵਾਇਰਸ ਮਹਾਂਮਹਾਰੀ ਦੌਰਾਨ ਆਪਣੇ ਸੂਬਿਆਂ ਨੂੰ ਜਾ ਰਹੇ ਪ੍ਰਵਾਸੀ ਮਜਦੂਰਾਂ ਨਾਲ ਵਾਪਰੇ ਇਸ ਹਾਦਸੇ ਕਾਰਨ ਉਨ੍ਹਾਂ ਦੇ ਪਰਿਵਾਰਾਂ ’ਤੇ ਦੁਖਾਂ ਦਾ ਪਹਾੜ ਡਿੱਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੀ ਮੱਦਦ ਕਰਨੀ ਚਾਹੀਦੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਖਾਪਟਨਮ ਦੇ ਰਸਾਇਣਕ ਕਾਰਖਾਨੇ ਵਿਚ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ’ਤੇ ਵੀ ਦੁੱਖ ਪ੍ਰਗਟਾਇਆ ਗਿਆ ਹੈ।