ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 27 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਕਵੀਸ਼ਰ ਭਾਈ ਹੀਰਾ ਸਿੰਘ ਮਨਿਹਾਲਾ ਅਤੇ ਸਾਬਕਾ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਦੋਵੇਂ ਸ਼ਖ਼ਸੀਅਤਾਂ ਦਾ ਚਲਾਣਾ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਹੋਰ ਅਧਿਕਾਰੀਆਂ ਨੇ ਵੀ ਸ. ਗੁਰਿੰਦਰਪਾਲ ਸਿੰਘ ਠਰੂ ਅਤੇ ਭਾਈ ਹੀਰਾ ਸਿੰਘ ਮਨਿਹਾਲਾ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ। ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸ. ਗੁਰਿੰਦਰਪਾਲ ਸਿੰਘ ਠਰੂ ਦੇ ਅੰਤਿਮ ਸੰਸਕਾਰ ਮੌਕੇ ਪੁੱਜ ਕੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ, ਜਦਕਿ ਭਾਈ ਹੀਰਾ ਸਿੰਘ ਕਵੀਸ਼ਰ ਦੇ ਅੰਤਿਮ ਸੰਸਕਾਰ ਮੌਕੇ ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਏ।