ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

Pardan Jiਅੰਮ੍ਰਿਤਸਰ 12 ਅਪ੍ਰੈਲ (        ) ਕੈਨੇਡੀਅਨ ਸੰਸਦ ਦੇ ਸੈਂਟਰ ਬਲਾਕ ਵਿੱਚ ਖ਼ਾਲਸੇ ਦਾ ਸਿਰਜਨਾ ਦਿਹਾੜਾ (ਵਿਸਾਖੀ) ਮਨਾਉਣ ਸਮੇਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਸਬੰਧੀ ਹਾਊਸ ਆਫ ਕਾਮਨਜ਼ ਵਿੱਚ ਮੁਆਫ਼ੀ ਮੰਗਣ ਦਾ ਐਲਾਨ ਕਰਨਾ ਸਵਾਗਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਕੀਤਾ।
ਉਨ੍ਹਾਂ ਕਿਹਾ ਕਿ ੧੯੧੪ ਵਿੱਚ ਕੈਨੇਡਾ ਸਰਕਾਰ ਨੇ ਨਵਾਂ ਕਾਨੂੰਨ ਪਾਸ ਕਰਦਿਆਂ ਫੈਸਲਾ ਕੀਤਾ ਸੀ ਕਿ ਸਿਰਫ ਸਿੱਧੇ ਕੈਨੇਡਾ ਪੁੱਜਣ ਵਾਲੇ ਮੁਸਾਫਰਾਂ ਨੂੰ ਹੀ ਕੈਨੇਡਾ ਵਿੱਚ ਉਤਰਨ ਤੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਭਾਈ ਗੁਰਦਿੱਤ ਸਿੰਘ ਨੇ ਜਾਪਾਨੀ ਕੰਪਨੀ ਤੋਂ ਕਾਮਾਗਾਟਾਮਾਰੂ ਨਾਮਕ ਜਹਾਜ਼ ਕਿਰਾਏ ਤੇ ਲਿਆ ਜਿਸ ਵਿੱਚ ਕੁਲ ੩੭੬ ਮੁਸਾਫਿਰ ਸਵਾਰ ਸਨ ਜਿਨ੍ਹਾਂ ਵਿਚੋਂ ੩੪੦ ਦੇ ਕਰੀਬ ਸਿੱਖ, ੨੪ ਮੁਸਲਮਾਨ ਤੇ ੧੨ ਹਿੰਦੂ ਸਨ।ਉਨ੍ਹਾਂ ਕਿਹਾ ਕਿ ਇਸ ਜਹਾਜ਼ ਰਾਹੀਂ ਇਨ੍ਹਾਂ ਮੁਸਾਫਿਰਾਂ ਨੂੰ ਵੈਨਕੂਵਰ ਤੇ ਬ੍ਰਿਟਿਸ਼ ਕੋਲੰਬੀਆ ਦੇ ਰਸਤੇ ਕੈਨੇਡਾ ਲੈ ਜਾਇਆ ਜਾਣਾ ਸੀ, ਪਰ ਸਮੇਂ ਦੀ ਸਰਕਾਰ ਨੇ ਅਜਿਹਾ ਨਾ ਹੋਣ ਦਿੱਤਾ ਤੇ ਸਰਕਾਰੀ ਕਾਰਵਾਈ ਵਿੱਚ ੧੫ ਮੁਸਾਫਿਰਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਤੇ ਕਈਆਂ ਦੀਆਂ ਗ੍ਰਿਫਤਾਰੀਆਂ ਹੋਈਆਂ ਅਤੇ ਜਹਾਜ਼ ਨੂੰ ਵੀ ਵਾਪਸ ਕਲੱਕਤੇ ਮੁੜਣਾ ਪਿਆ।
ਉਨ੍ਹਾਂ ਕਿਹਾ ਕਿ ਕੈਨੇਡਾ ਦੀ ਜਿਸ ਸਰਕਾਰ ਨੇ ਇਸ ਨਿੰਦਣਯੋਗ ਕਾਰਵਾਈ ਨੂੰ ਅੰਜ਼ਾਮ ਦਿੱਤਾ ਅੱਜ ਉਸ ਸਰਕਾਰ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖਾਂ ਨਾਲ ਵਾਪਰੇ ਵੱਡੇ ਦੁਖਾਂਤ ਲਈ ਹਾਊਸ ਆਫ ਕਾਮਨਜ਼ ਵਿੱਚ ਮੁਆਫੀ ਮੰਗਣ ਦਾ ਐਲਾਨ ਕਰਨਾ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਲਈ ਬਹੁਤ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਮੇਸ਼ਾ ਸਿੱਖ ਹਿਰਦਿਆਂ ਵਿੱਚ ਸਤਿਕਾਰਤ ਹਸਤੀ ਵਜੋਂ ਬਿਰਾਜਮਾਨ ਰਹਿਣਗੇ।ਉਨ੍ਹਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਖਾਲਸਾ ਸਾਜਨਾ ਦਿਵਸ (ਵਿਸਾਖੀ) ਬੜੀ ਧੂਮਧਾਮ ਨਾਲ ਮਨਾਉਣ ਲਈ ਵੀ ਤਹਿ ਦਿਲੋਂ ਧੰਨਵਾਦ ਕੀਤਾ।