ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 26 ਜੁਲਾਈ – ਕੈਲਗਰੀ (ਕੈਨੇਡਾ)ੇ ਦੇ ਐਮ.ਐਲ.ਏ. ਸ. ਪ੍ਰਭਦੀਪ ਸਿੰਘ ਗਿੱਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਪਲ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਸ. ਪ੍ਰਭਦੀਪ ਸਿੰਘ ਗਿੱਲ ਨੇ ਕਿਹਾ ਕਿ ਉਹ ਸਤਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਇਹ ਪਾਵਨ ਅਸਥਾਨ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ ਅਤੇ ਇਥੇ ਪੁੱਜ ਕੇ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਮਾਣ ਸਨਮਾਨ ਲਈ ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਂਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਵਿਛੋਆ, ਸ. ਪਰਮਜੀਤ ਸਿੰਘ ਰਾਏਪੁਰ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ  ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਦਿਲਜੀਤ ਸਿੰਘ ਆਦਿ ਹਾਜ਼ਰ ਸਨ।