ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ : 11 ਅਗਸਤ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਸਟੇਟ ਕੈਲੀਫੋਰਨੀਆਂ ਦੇ ਸ਼ਹਿਰ ‘ਯੂਨੀਅਨ ਸਿਟੀ’ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦਾ ਗੁਟਕਾ ਸਾਹਿਬ ਪਾੜ ਕੇ ਸੁੱਟਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਹੋਣ ਲੱਗ ਪਈਆਂ ਹਨ। ਉਨ੍ਹਾਂ ਕਿਹਾ ਕਿ ਅਗਰ ਆਪਣੇ ਘਰ ਵਿੱਚ ਪ੍ਰਸ਼ਾਸਨ ਵੱਲੋਂ ਕੋਈ ਸਖ਼ਤ ਐਕਸ਼ਨ ਲੈ ਕੇ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਹੁੰਦੀ ਤਾਂ ਅੱਜ ਵਿਦੇਸ਼ਾਂ ਵਿੱਚ ਇਹ ਘਟਨਾਵਾਂ ਦੇਖਣ ਨੂੰ ਨਾ ਮਿਲਦੀਆ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਹੋਰ ਕੀ ਤਰਾਸਦੀ ਹੋ ਸਕਦੀ ਹੈ ਕਿ ਹਿੰਦੁਸਤਾਨ ਦੀ ਜੂਹ ਤੋਂ ਉਠਿੱਆ ਸਰਬ ਸਾਂਝੇ ਗੁਰੂ ਦੀ ਗੁਰਬਾਣੀ ਬੇਅਦਬੀ ਦਾ ਕਹਿਰ ਅੱਜ ਵਿਦੇਸ਼ਾਂ ਵਿੱਚ ਵੀ ਢਾਹਿਆ ਜਾਣ ਲੱਗਾ ਹੈ।
ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀ ਮਤੀ ਸੁਸ਼ਮਾ ਸਵਰਾਜ ਨੂੰ ਕੈਲੀਫੋਰਨੀਆਂ ਸਰਕਾਰ ਨਾਲ ਰਾਫ਼ਤਾ ਕਾਇਮ ਕਰਕੇ ਅਤੇ ਓਥੋਂ ਦੀ ਸਰਕਾਰ ਨੂੰ ਵੀ ਸਿੱਧੇ ਤੌਰ ਤੇ ਅਪੀਲ ਕਰਦਿਆਂ ਕਿਹਾ ਹੈ ਕਿ ਸਿੱਖਾਂ ਨੇ ਪਿਛਲੇ ਲੰਬੇ ਸਮੇਂ ਤੋਂ ਅਮਰੀਕਾ ਦੀ ਆਰਥਿਕ ਤਰੱਕੀ ਤੇ ਖੁਸ਼ਹਾਲੀ ਵਾਸਤੇ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਮਰੀਕਾ ਦੀ ਸਰਕਾਰ ਸਿੱਖਾਂ ਤੇ ਹੁੰਦੇ ਨਸਲੀ ਹਮਲਿਆਂ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ ਉਸੇ ਤਰ੍ਹਾਂ ਇਸ ਅਪਰਾਧੀ ਨੂੰ ਜਲਦ ਤੋਂ ਜਲਦ ਤਲਾਸ਼ ਕਰਕੇ ਉਸ ਨੁੰ ਕਾਨੂੰਨ ਅਨੁੰਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਤਾਂ ਜੋ ਅੱਗੇ ਤੋਂ ਕੋਈ ਵਿਅਕਤੀ ਪਾਵਨ ਪਵਿੱਤਰ ਗੁਰਬਾਣੀ ਦੀ ਬੇਅਦਬੀ ਨਾ ਕਰੇ। ਉਨ੍ਹਾਂ ਅਮਰੀਕਾ ਵਿੱਚ ਰਹਿੰਦੇ ਸਿੱਖ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਨਾਲ ਸ਼ਾਂਤੀ ਬਣਾਈ ਰੱਖਣ ਤੇ ਓਥੋਂ ਦੀ ਸਰਕਾਰ ਨਾਲ ਰਾਫ਼ਤਾ ਕਾਇਮ ਕਰਕੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਜੋਰ ਦੇਣ।