ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੧੪ ਮਾਰਚ- ਪੂਰੇ ਵਿਸ਼ਵ ਅੰਦਰ ਕੋਰੋਨਾ ਵਾਇਰਸ ਕਾਰਨ ਬਣੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰੇ ੩੧ ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਚਿੰਤਾਜਨਕ ਹਾਲਾਤਾਂ ਦੇ ਰੂਬਰੂ ਕਰ ਦਿੱਤਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਕੂਲ ਕਾਲਜ ੩੧ ਮਾਰਚ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਦਿਨਾਂ ਵਿਚ ਬੋਰਡ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ ਪਰ ਇਸ ਸਬੰਧੀ ਸਰਕਾਰਾਂ ਤੇ ਬੋਰਡਾਂ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਸੰਗਤ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਇਹ ਸਮਾਂ ਸੁਚੇਤ ਹੋਣ ਦਾ ਹੈ ਅਤੇ ਇਸ ਸਬੰਧ ਵਿਚ ਜ਼ਰੂਰੀ ਸਾਵਧਾਨੀਆਂ ਤੇ ਅਮਲ ਕੀਤਾ ਜਾਵੇ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸੌ ਤੋਂ ਵੱਧ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਦਿਆਰਥੀ ਵਿੱਦਿਆ ਗ੍ਰਹਿਣ ਕਰਦੇ ਹਨ।