ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ. ਸ਼ਰਨਜੀਤ ਸਿੰਘ ਨੇ ਮਨੁੱਖੀ ਹਮਦਰਦੀ ਦੀ ਮਿਸਾਲ ਕਾਇਮ ਕੀਤੀ–ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸ. ਸ਼ਰਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ। ਉਨ੍ਹਾਂ ਨਾਲ ਸ. ਸੁਰਜੀਤ ਸਿੰਘ ਭਿੱਟੇਵਡ, ਸ. ਰਜਿੰਦਰ ਸਿੰਘ ਮਹਿਤਾ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ।

ਅੰਮ੍ਰਿਤਸਰ, 7 ਜੁਲਾਈ-  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਸ. ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆਏ ਸ. ਸ਼ਰਨਜੀਤ ਸਿੰਘ ਨੂੰ ਸਨਮਾਨ ਵਜੋਂ ਸੇਵਾਦਾਰ ਦੀ ਨਿਯੁਕਤੀ ਕੀਤੀ ਹੈ। ਯਾਦ ਰਹੇ ਕਿ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਸ. ਚਰਨਜੀਤ ਸਿੰਘ ਨੂੰ ਗੁਰੂ ਘਰ ਦੇ ਸ਼ਰਧਾਲੂ ਸ. ਸ਼ਰਨਜੀਤ ਸਿੰਘ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਬਾਹਰ ਕੱਢਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ. ਸ਼ਰਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਆਖਿਆ ਕਿ ਮਨੁੱਖਤਾ ਦੀ ਭਲਾਈ ਹੀ ਸੱਚੀ ਸੇਵਾ ਹੁੰਦੀ ਹੈ। ਸਿੱਖ ਹਮੇਸ਼ਾ ਆਪਣੀ ਅਰਦਾਸ ਵਿਚ ਸਰਬੱਤ ਦਾ ਭਲਾ ਮੰਗਦੇ ਹਨ। ਉਨ੍ਹਾਂ ਕਿਹਾ ਕਿ ਗੁਰੂ-ਘਰ ਵਿਖੇ ਲੰਗਰ ਵਿਚ ਸੇਵਾਦਾਰ ਨਾਲ ਵਾਪਰੇ ਹਾਦਸੇ ਸਮੇਂ ਸ. ਸ਼ਰਨਜੀਤ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪ੍ਰਭਾਵਿਤ ਸ. ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆ ਕੇ ਮਨੁੱਖੀ ਹਮਦਰਦੀ ਦੀ ਮਿਸਾਲ ਕਾਇਮ ਕੀਤੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸ. ਸ਼ਰਨਜੀਤ ਸਿੰਘ ਵੱਲੋਂ ਤੁਰੰਤ ਦਿਖਾਈ ਗਈ ਬਹਾਦਰੀ ਅਤੇ ਹਿੰਮਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਨੂੰ ਸੇਵਾਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ।
ਸ. ਸ਼ਰਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।