ਸ਼੍ਰੋਮਣੀ ਕਮੇਟੀ ਨੌਜਵਾਨੀ ਨੂੰ ਖੇਡਾਂ ਵੱਲ ਰੁਚਿਤ ਕਰਨ ਲਈ ਨਿਰੰਤਰ ਕਾਰਜਸ਼ੀਲ -ਪ੍ਰੋ. ਕਿਰਪਾਲ ਸਿੰਘ ਬਡੂੰਗਰ
ਪਟਿਆਲਾ, 04 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਜਵਾਨੀ ਨੂੰ ਖੇਡਾਂ ਵੱਲ ਰੁਚਿਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਤਹਿਤ ਜਿਥੇ ਹਾਕੀ ਅਕੈਡਮੀਆਂ ਦੀ ਸਥਾਪਨਾ ਕੀਤੀ ਗਈ ਹੈ ਉਥੇ ਹੀ ਹਰ ਸਾਲ ਖਾਲਸਾਈ ਖੇਡ ਉਤਸਵ ਵੀ ਕਰਵਾਇਆ ਜਾਂਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ• ਵਿਖੇ ਖਾਲਸਾਈ ਖੇਡਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਇਕ ਮੀਟਿੰਗ ਉਪਰੰਤ ਕੀਤਾ। ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੀਆਂ ਹਰ ਸਾਲ ਕਰਵਾਈਆਂ ਜਾਂਦੀਆਂ ਖਾਲਸਾਈ ਖੇਡਾਂ ਵਿਚ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ। ਉਨ•ਾਂ ਕਿਹਾ ਕਿ ਇਸ ਸਾਲ ਵੀ ਇਹ ਖੇਡਾਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਕਰਵਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫਤਹਿਗੜ• ਸਾਹਿਬ, ਫਰੀਦਕੋਟ ਅਤੇ ਸ੍ਰੀ ਬਾਬਾ ਬਕਾਲਾ ਵਿਖੇ 3 ਹਾਕੀ ਅਕੈਡਮੀਆਂ ਚਲਾਈਆਂ ਜਾ ਰਹੀਆਂ ਹਨ, ਜਿਨ•ਾਂ ਵਿਚ ਉਚ ਤਜ਼ਰਬੇਕਾਰ ਕੋਚਾਂ ਨੂੰ ਨਿਯੁਕਤ ਕੀਤਾ ਗਿਆ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜੁਆਨੀ ਨੂੰ ਸਿੱਖ ਮਾਰਸ਼ਲ ਆਰਟ ਗੱਤਕੇ ਨਾਲ ਜੋੜਨ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪ੍ਰੋ. ਬਡੂੰਗਰ ਨੇ 2017 ਦੀਆਂ ਖਾਲਸਾਈ ਖੇਡਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕਰਦਿਆਂ ਮਿਆਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਆਦੇਸ਼ ਜਾਰੀ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਚਾਨਣ ਸਿੰਘ ਮੀਤ ਸਕੱਤਰ, ਬੀਬੀ ਪਰਮਿੰਦਰ ਕੌਰ ਰੰਧਾਵਾ ਡਾਇਰੈਕਟਰ ਖੇਡਾਂ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਤੇਜਿੰਦਰ ਸਿੰਘ ਇੰਚਾਰਜ ਖੇਡਾਂ ਤੇ ਹੋਰ ਹਾਜ਼ਰ ਸਨ।