ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 18 ਅਪ੍ਰੈਲ – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੰਨਾ ਥਾਣੇ ਵਿਚ ਤਿੰਨ ਵਿਅਕਤੀਆਂ ਨੂੰ ਨੰਗਾ ਕਰਕੇ ਅਨੈਤਿਕ ਵਿਹਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਵੀ ਪੱਤਰ ਭੇਜਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੀ ਮਾਨਯੋਗ ਹਾਈ ਕੋਰਟ ਦੇ ਮੌਜੂਦਾ ਜੱਜ ਪਾਸੋਂ ਮੁਕੰਮਲ ਜਾਂਚ ਕਰਵਾਈ ਜਾਵੇ ਤਾਂ ਜੋ ਕੋਈ ਵੀ ਦੋਸ਼ੀ ਬਚ ਨਾ ਸਕੇ।