ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
7-01-2016-1ਅੰਮ੍ਰਿਤਸਰ 7 ਜਨਵਰੀ (        ) ਗਵਰਨਮੈਂਟ ਆਫ ਕੈਨੇਡਾ ਕੰਸੋਲੇਟ ਜਨਰਲ ਦੀ ਪ੍ਰੋਗਰਾਮ ਮੈਨੇਜਰ ਮਿਸ ਕਰੋਲ ਮੈਕਨੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਮਿਸ ਕਰੋਲ ਮੈਕਨੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ‘ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸ. ਸਕੱਤਰ ਸਿੰਘ ਮੀਤ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਗੱਲਬਾਤ ਦੌਰਾਨ ਮਿਸ ਕਰੋਲ ਮੈਕਨੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ ਹੈ ਤੇ ਇਥੇ ਆ ਕੇ ਮਨ ਨੂੰ ਅਜੀਬ ਜਿਹਾ ਸਕੂਨ ਮਿਲਿਆ ਹੈ।ਉਨ੍ਹਾਂ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ਤੋਂ ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਲੈ ਕੇ ਜਾਣਗੇ।
ਇਸ ਮੌਕੇ ਸ੍ਰੀਮਤੀ ਗਗਨਦੀਪ ਕੌਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਕਾਰਜ ਸਿੰਘ ਤੇ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।