ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ੍ਰੀ ਅਨੰਦਪੁਰ ਸਾਹਿਬ, ੧੬ ਅਗਸਤ (     )-  ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਅੰਗੀਠਾ ਸੰਭਾਲਣ ਦੀ ਰਸਮ ੧੮ ਅਗਸਤ ਨੂੰ ਸਵੇਰੇ ੧੧:੦੦ ਨਿਭਾਉਣ ਤੋਂ ਬਾਅਦ ਉਨ੍ਹਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਿੱਖ ਕੌਮ ਦੀ ਸਤਿਕਾਰਤ ਸ਼ਖਸੀਅਤ ਗਿਆਨੀ ਮੱਲ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਪੁੱਜਣਗੀਆਂ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਨਮਿੱਤ ਰੱਖੇ ਸਹਿਜ ਪਾਠ ਸਾਹਿਬ ਦੇ ਭੋਗ ੨੪ ਅਗਸਤ ਨੂੰ ਪਾਏ ਜਾਣਗੇ, ਜਿਸ ਉਪਰੰਤ ਦਸਮੇਸ਼ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਹੋਵੇਗਾ।