ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ- ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਿਯੁਕਤ ਕੀਤੇ ਗਏ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅੱਜ ਤਖਤ ਸਾਹਿਬ ਵਿਖੇ ਸੇਵਾ ਸੰਭਾਲ ਲਈ। ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੀ ਅੰਤਿਮ ਅਰਦਾਸ ਤੋਂ ਬਾਅਦ ਤਖਤ ਸਾਹਿਬ ਵਿਖੇ ਕੀਤੇ ਗਏ ਸੇਵਾ ਸੰਭਾਲ ਸਮਾਗਮ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਅਰਦਾਸ ਕੀਤੀ। ਉਪਰੰਤ ਗਿਆਨੀ ਰਘਬੀਰ ਸਿੰਘ ਨੂੰੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਭਾਈ ਰਾਮ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਗੁਰਦੇਵ ਸਿੰਘ ਤਰਨਾ ਦਲ ਬਜਵਾੜਾ, ਬਾਬਾ ਸਵਰਨਜੀਤ ਸਿੰਘ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਅਮਰਜੀਤ ਸਿੰਘ ਗੰ੍ਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਬਾਬਾ ਤੀਰਥ ਸਿੰਘ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਹਰਦੇਵ ਸਿੰਘ ਤਲਵੰਡੀ ਸਮੇਤ ਵੱਖ-ਵੱਖ ਸੰਪਰਦਾਵਾਂ, ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ, ਸਮਾਜਕ ਤੇ ਰਾਜਨੀਤਿਕ ਆਗੂਆਂ ਵੱਲੋਂ ਦਸਤਾਰਾਂ ਅਤੇ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਸ. ਰਣਜੀਤ ਸਿੰਘ ਮੈਨੇਜਰ, ਪ੍ਰੋ: ਸੁਖਦੇਵ ਸਿੰਘ ਇੰਚਾਰਜ, ਸ. ਹਰਦੇਵ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।