ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਅੰਦਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਸਿੱਖ ਪ੍ਰਚਾਰਕ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ਨੂੰ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕੌਮ ਦੇ ਇਸ ਸਿਰਕੱਢ ਪ੍ਰਚਾਰਕ ਨੇ ਜੰਮੂ ਕਸ਼ਮੀਰ ਅੰਦਰ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਦੇ ਨਾਲ-ਨਾਲ ਵੱਡੇ ਗੁਰਮਤਿ ਸਮਾਗਮ ਕਰਵਾ ਕੇ ਗੁਰਮਤਿ ਵਿਚਾਰਧਾਰਾ ਨੂੰ ਫੈਲਾਇਆ। ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਬੇਹੱਦ ਦੁਖਮਈ ਹੈ। ਉਨ੍ਹਾਂ ਦੀ ਘਾਟ ਪੰਥਕ ਹਲਕਿਆਂ ਵਿਚ ਸਦਾ ਰੜਕਦੀ ਰਹੇਗੀ।