ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਸ਼ੁੱਕਰਵਾਰ, ੮ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੧ ਮਾਰਚ, ੨੦੨੫ (ਅੰਗ: ੭੦੦)

ਤਲਵੰਡੀ ਸਾਬੋ (ਬਠਿੰਡਾ), 4 ਮਈ– ਸਿੱਖ ਕੌਮ ਦੇ ਮਹਾਨ ਅਸਥਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵ-ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖਤ ਸਾਹਿਬ ਵਿਖੇ ਕਰਵਾਏ ਗਏ  ਸਮਾਗਮ ਦੌਰਾਨ ਸੇਵਾ ਸੰਭਾਲ ਲਈ। ਸੇਵਾ ਸੰਭਾਲ ਸਮਾਗਮ ਵਿਚ ਵੱਖ-ਵੱਖ ਤਖਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਧਾਰਮਿਕ, ਸਮਾਜਕ ਤੇ ਰਾਜਨੀਤਿਕ ਸ਼ਖਸੀਅਤਾਂ, ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸਿੱਖ ਸੰਪ੍ਰਦਾਵਾਂ, ਸੰਤ ਮਹਾਂਪੁਰਸ਼, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਏ। ਗਿਆਨੀ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ੨੧ ਅਪ੍ਰੈਲ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਲਿਆ ਗਿਆ ਸੀ।
ਤਖਤ ਸਾਹਿਬ ਵਿਖੇ ਹੋਏ ਭਰਵੇਂ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੰਤ੍ਰਿੰਗ ਕਮੇਟੀ ਦੇ ਮਤੇ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਸਿੱਖ ਜਗਤ ਨੂੰ ਇਕਜੁੱਟ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਸਿੱਖ ਨੌਜੁਆਨੀ ਅੰਦਰ ਕੌਮੀ ਜਜ਼ਬਾ, ਸਿੱਖ ਰਹੁਰੀਤਾਂ, ਬਾਣੀ ਤੇ ਬਾਣੇ ਦਾ ਸੰਚਾਰ ਕਰਨ ਲਈ ਸੰਯੁਕਤ ਉਪਰਾਲੇ ਅਤਿ ਲੋੜੀਂਦੇ ਹਨ। ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਜਿਥੇ ਉਨ੍ਹਾਂ ਦੇ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਯੋਗਦਾਨ ਦੀ ਸ਼ਲਾਘਾ ਕੀਤੀ, ਉਥੇ ਹੀ ਭਵਿੱਖ ਵਿਚ ਵੀ ਕੌਮ ਦੀ ਬਿਹਤਰੀ ਅਤੇ ਧਰਮ ਦੇ ਪ੍ਰਚਾਰ ਲਈ ਕਾਰਜਸ਼ੀਲ ਰਹਿਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਮੇਂ-ਸਮੇਂ ‘ਤੇ ਪੰਥ ਨੂੰ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਜਿਸ ਵਿਚੋਂ ਪੰਥ ਹਮੇਸ਼ਾ ਸੁਰਖਰੂ ਹੋ ਕੇ ਨਿਕਲਿਆ ਹੈ। ਉਨ੍ਹਾਂ ਆਖਿਆ ਕਿ ਅੱਜ ਵੀ ਕੌਮ ਨੂੰ ਅਨੇਕਾਂ ਮਸਲੇ ਦਰਪੇਸ਼ ਹਨ। ਨਸ਼ੇ, ਭਰੂਣ ਹੱਤਿਆ, ਪਤਿਤਪੁਣਾ ਆਦਿ ਚੁਣੌਤੀਆਂ ਦਾ ਮੁਕਾਬਲਾ ਅਸੀਂ ਇਕਜੁੱਟ ਹੋ ਕੇ ਹੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿੱਖ ਨੌਜੁਆਨੀ ਅੰਦਰ ਕੌਮੀ ਜਜ਼ਬੇ ਦੀ ਘਾਟ ਨਹੀਂ ਹੈ, ਸਿਰਫ ਉਸਨੂੰ ਸਹੀ ਦਿਸ਼ਾ ਦਿਖਾਉਣ ਦੀ ਲੋੜ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਤਖਤ ਸਾਹਿਬਾਨ ਦੇ ਜਥੇਦਾਰਾਂ ਦਾ ਰੁਤਬਾ ਸਤਿਕਾਰ ਵਾਲਾ ਹੈ ਅਤੇ ਕੌਮ ਇਨ੍ਹਾਂ ਪਾਸੋਂ ਅਗਵਾਈ ਪ੍ਰਾਪਤ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਿਯੁਕਤੀ ‘ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਗੁਰੂ ਸਾਹਿਬ ਵੱਲੋਂ ਦਰਸਾਈ ਜੁਗਤ ਅਨੁਸਾਰ ਧਰਮ ਪ੍ਰਚਾਰ ਲਹਿਰ ਹੋਰ ਪ੍ਰਚੰਡ ਕਰਨਗੇ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸ਼ਾਨਾਮੱਤੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਅਸਥਾਨ ‘ਤੇ ਦਸਮੇ ਪਾਤਸ਼ਾਹ ਜੀ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ। ਇਥੇ ਦੀ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਚੰਗੇਰੇ ਭਵਿੱਖ ਲਈ ਸਿੰਘ ਸਾਹਿਬਾਨ ਵੱਡੀ ਜ਼ਿੰਮੇਵਾਰੀ ਨਿਭਾਅ ਸਕਦੇ ਹਨ।
ਇਸ ਤੋਂ ਪਹਿਲਾਂ ਭਾਈ ਜਗਸੀਰ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਅਰਦਾਸ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਨਿਭਾਈ ਗਈ।    ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ. ਅਵਤਾਰ ਸਿੰਘ ਵਣਵਾਲਾ, ਬਾਬਾ ਬੂਟਾ ਸਿੰਘ ਜੀ ਗੁੜਥੜੀ ਵਾਲੇ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਪ੍ਰੀਤਮ ਸਿੰਘ ਮਾਲੜੀ ਵਾਲੇ, ਬਾਬਾ ਜਸਬੀਰ ਸਿੰਘ ਰਾਮਗੜ੍ਹ ਕੁੱਬੇ, ਭਾਈ ਮੰਝ ਭਲਾਈ ਟਰੱਸਟ ਮਲੋਟ ਵੱਲੋਂ ਭਾਈ ਚਰਨਜੀਤ ਸਿੰਘ, ਬਾਬਾ ਜਸਵਿੰਦਰ ਸਿੰਘ ਬੋਹਾ ਵਾਲੇ, ਬਾਬਾ ਬੂਟਾ ਸਿੰਘ ਸੰਦੋਏ ਵਾਲੇ, ਬਾਬਾ ਹਰਚਰਨ ਸਿੰਘ ਕਮਾਨੇ ਵਾਲੇ, ਬਾਬਾ ਸੁਖਚੈਨ ਸਿੰਘ ਧਰਮਪੁਰੇ ਵਾਲੇ, ਬਾਬਾ ਗੁਰਮੀਤ ਸਿੰਘ ਤਲੋਕੇ ਵਾਲੇ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਜਸਵੰਤ ਸਿੰਘ ਨਾਨਕਸਰ, ਬਾਬਾ ਤਿਰਲੋਕ ਸਿੰਘ ਖਿਆਲੇ ਵਾਲੇ, ਬਾਬਾ ਸੋਹਨ ਸਿੰਘ ਕਾਰਸੇਵਾ ਵਾਲੇ, ਬਾਬਾ ਬਲਦੇਵ ਸਿੰਘ, ਬਾਬਾ ਚਰਨਜੀਤ ਸਿੰਘ ਤੇ ਬਾਬਾ ਸੁਰਿੰਦਰ ਸਿੰਘ ਕਾਰਸੇਵਾ ਦਿੱਲੀ, ਭਾਈ ਸੁਖਚੈਨ ਸਿੰਘ ਮੁਖੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ, ਭਾਈ ਨਿਸ਼ਾਨ ਸਿੰਘ ਇਟਲੀ ਪ੍ਰਧਾਨ ਧਰਮ ਪ੍ਰਚਾਰ ਲਹਿਰ, ਬਾਬਾ ਝੀਤਾ ਜੀ ਕਾਰ ਸੇਵਾ ਭੂਰੀ ਵਾਲੇ, ਬਾਬਾ ਨਾਰੰਗ ਸਿੰਘ ਹਰੀਆਂ ਵੇਲਾਂ, ਬਾਬਾ ਛਿੰਦਾ ਸਿੰਘ ਤੇ ਬਾਬਾ ਬਲਦੇਵ ਸਿੰਘ ਤਰਨਾ ਦਲ, ਬਾਬਾ ਪਰਗਟ ਸਿੰਘ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਛੋਟਾ ਸਿੰਘ ਨਾਨਕਸਰ ਮਸਤੂਆਣਾ, ਬਾਬਾ ਹਰਭਜਨ ਸਿੰਘ ਭਲਵਾਨ ਕਿਲ੍ਹਾ ਅਨੰਦਗੜ੍ਹ ਸਾਹਿਬ, ਗਿਆਨੀ ਪ੍ਰਨਾਮ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਗਿਆਨੀ ਫੂਲਾ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਗਿਆਨੀ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ, ਗਿਆਨੀ ਨਿਰਮਲ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਬਾਬਾ ਜਗਤਾਰ ਸਿੰਘ ਕਾਲਾਮਾਲਾ ਛਾਪਾ, ਬਾਬਾ ਮੇਜਰ ਸਿੰਘ ਨਾਨਕਸਰ ਸੰਪ੍ਰਦਾ, ਬਾਬਾ ਬਲਦੇਵ ਸਿੰਘ ਜਲਾਲ ਵਾਲੇ, ਬਾਬਾ ਸੁਬੇਗ ਸਿੰਘ ਕਾਰ ਸੇਵਾ,  ਬਾਬਾ ਅਮਰੀਕ ਸਿੰਘ ਕਾਰਸੇਵਾ ਪਟਿਆਲਾ, ਬਾਬਾ ਦਰਸ਼ਨ ਸਿੰਘ ਦਾਦੂਵਾਲੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਬੀਬੀ ਜੋਗਿੰਦਰ ਕੌਰ ਤੇ ਸ. ਗੁਰਮੇਲ ਸਿੰਘ ਸੰਗਤਪੁਰਾ, ਮੈਂਬਰ ਸ. ਮੋਹਣ ਸਿੰਘ ਬੰਗੀ, ਸ. ਗੁਰਤੇਜ ਸਿੰਘ ਢੱਡੇ, ਸ. ਮੇਜਰ ਸਿੰਘ, ਸ. ਮਨਜੀਤ ਸਿੰਘ ਭੱਪੀਆਣਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਕੌਰ ਸਿੰਘ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਪਰਮਿੰਦਰ ਕੌਰ, ਸ. ਜਗਤਾਰ ਸਿੰਘ ਰੋਡੇ, ਸ. ਸੁਰਜੀਤ ਸਿੰਘ ਰਾਏਪੁਰ, ਸ. ਗੁਰਲਾਲ ਸਿੰਘ, ਸ. ਹਰਬੰਤ ਸਿੰਘ ਦਾਤੇਵਾਸ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸੁਖਦੇਵ ਸਿੰਘ ਬਾਹੀਆ, ਸ. ਹਰਤੇਜ ਸਿੰਘ ਭੁੱਲਰ, ਸ. ਬਲਦੇਵ ਸਿੰਘ ਖਾਲਸਾ, ਬੀਬੀ ਕਿਰਨਬੀਰ ਕੌਰ ਭੁੱਲਰਵਾਲ, ਜਥੇਦਾਰ ਸਰੂਪ ਸਿੰਘ, ਸ. ਹੀਰਾ ਸਿੰਘ ਚੜੇਵਾਨ, ਬੀਬੀ ਦਵਿੰਦਰ ਕੌਰ, ਬੀਬੀ ਅਮਰਜੀਤ ਕੌਰ ਰਤੀਆ, ਬੀਬੀ ਜਸਪਾਲ ਕੌਰ, ਸ. ਸੁਖਦੇਵ ਸਿੰਘ ਬਾਠ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।