ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਬੁੱਧਵਾਰ, ੮ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੧ ਮਈ, ੨੦੨੫   (ਅੰਗ: ੭੮੫)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਗੁਰਦੁਆਰਾ ‘ਨੌ ਲੱਖਾ’ ਪਾਤਸ਼ਾਹੀ ਨੌਵੀਂ’ (ਫਤਹਿਗੜ੍ਹ ਸਾਹਿਬ)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਧਰਤ ਸੁਹਾਵੀ ‘ਤੇ ਸੁਭਾਇਮਾਨ ਹੈ, ਗੁਰਦੁਆਰਾ, ‘ਨੌ ਲੱਖਾ’ ਪਾਤਸ਼ਾਹੀ ਨੌਵੀਂ, (ਫਤਹਿਗੜ੍ਹ ਸਾਹਿਬ) ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਤੇ ਪ੍ਰਮੁੱਖ ਸਿੱਖਾਂ ਸਮੇਤ ਮਾਲਵਾ ਪ੍ਰਚਾਰ ਫੇਰੀ ਸਮੇਂ ਇਥੇ ਆਏ ਅਤੇ ਦੁਪਹਿਰ ਵਿਸ਼ਰਾਮ ਕੀਤਾ। ਇਕ ਵਣਜਾਰੇ ਗੁਰਸਿੱਖ ਨੇ ਗੁਰੂ ਜੀ ਨੂੰ 9 ਮਨਸੂਰੀ ਟਕੇ ਭੇਂਟ ਕੀਤੇ। ਗੁਰੂ ਜੀ ਨੇ ਸੁਭਾਵਿਕ ਕਿਹਾ, ਕਿ ਇਹ ‘ਨੌ ਲੱਖ’ ਬਰਾਬਰ ਹਨ ਜਿਸ ਤੋਂ ਇਸ ਅਸਥਾਨ ਦਾ ਨਾਮ ‘ਨੌ ਲੱਖਾ’ ਪ੍ਰਸਿੱਧ ਹੋਇਆ। ਪ੍ਰੇਮੀ ਗੁਰਸਿੱਖਾਂ ਨੇ ਗੁਰੂ ਜੀ ਦੀ ਯਾਦ ਵਿਚ ਯਾਦਗਾਰੀ ਗੁਰਦੁਆਰੇ ਦਾ ਨਿਰਮਾਣ ਕਰਵਾਇਆ। ਪਹਿਲਾਂ ਇਸ ਅਸਥਾਨ ਦਾ ਪ੍ਰਬੰਧ ਪਿਤਾਪੁਰਖੀ ਮਹੰਤਾਂ ਪਾਸ ਸੀ, ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਸਮੇਂ ਪ੍ਰਬੰਧ ਸ਼੍ਰੋਮਣੀ ਗੁ: ਪ੍ਰ: ਕਮੇਟੀ ਪਾਸ ਆਇਆ। 1934 ਈ. ਵਿਚ ਗੁਰਦੁਆਰੇ ਦੀ ਨਵ ਉਸਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ।

ਇਸ ਅਸਥਾਨ ‘ਤੇ ਪਹਿਲੀ-ਪੰਜਵੀਂ, ‘ਨੌਵੀਂ ਤੇ ਦਸਵੀਂ ਪਾਤਸ਼ਾਹੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨੌਵੀਂ ਪਾਤਸ਼ਾਹੀ ਦਾ ਸ਼ਹੀਦੀ ਦਿਹਾੜਾ ਤੇ ਵਿਸਾਖੀ ਵਿਸ਼ੇਸ਼ ਰੂਪ ਵਿਚ ਮਨਾਏ ਜਾਂਦੇ ਹਨ।

ਯਾਤਰੂਆਂ ਦੀ ਟਹਿਲ-ਸੇਵਾ ਵਾਸਤੇ ਲੰਗਰ-ਪ੍ਰਸ਼ਾਦਿ ਦਾ ਵਧੀਆ ਪ੍ਰਬੰਧ ਹੈ। ਇਹ ਇਤਿਹਾਸਕ ਅਸਥਾਨ ਸਰਹਿੰਦ-ਪਟਿਆਲਾ ਰੋਡ ‘ਤੇ ਰੁੜਕੀ ਬੱਸ ਸਟੈਂਡ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਸਰਹਿੰਦ ਤੋਂ ਦੂਰੀ ਕੇਵਲ 15 ਕਿਲੋਮੀਟਰ ਹੈ।

ਵਧੇਰੇ ਜਾਣਕਾਰੀ 01763-60508 ਫ਼ੋਨ ਨੰਬਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

 

Gurdwara Text Courtesy :- Dr. Roop Singh, Secretary S.G.P.C.