ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅੰਮ੍ਰਿਤਸਰ 6 ਅਗਸਤ (        )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬਾਬਾ ਟਹਿਲ ਸਿੰਘ ਪਿੰਡ ਟਹਿਲ ਸਿੰੰਘ ਨਗਰ ਨੇੜੇ ਮੀਰਾਂਕੋਟ ਅੰਮ੍ਰਿਤਸਰ ਵਿਖੇ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੩ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਨੂੰ ਦੁਖਦਾਈ ਦੱਸਿਆ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਹਵਾਲੇ ਨਾਲ ਕਿਹਾ ਕਿ ਮੀਰਾਂਕੋਟ ਦੇ ਗੁਰਦਆਰਾ ਸਾਹਿਬ ਵਿਖੇ ਸਰਕਟ ਸ਼ਾਰਟ ਹੋਣ ਕਾਰਨ ਵਾਪਰੀ ਘਟਨਾ ਵਿੱਚ ਅਗਨ ਭੇਟ ਹੋਏ ਪਾਵਨ ਸਰੂਪਾਂ ਨੂੰ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਮੌਕੇ ਤੇ ਪਹੁੰਚੇ ਸ. ਮਗਵਿੰਦਰ ਸਿੰਘ ਖਾਪੜਖੇੜੀ ਤੇ ਸ. ਗੁਲਜ਼ਾਰ ਸਿੰਘ ਰਣੀਕੇ ਮੈਂਬਰ ਸ਼੍ਰੋਮਣੀ ਕਮੇਟੀ, ਸ. ਅਜੀਤ ਸਿੰਘ ਇੰਚਾਰਜ ਧਾਰਮਿਕ ਪੜਤਾਲਾਂ, ਭਾਈ ਸੁਰਜੀਤ ਸਿੰਘ, ਭਾਈ ਤਰਸੇਮ ਸਿੰਘ, ਭਾਈ ਹਰਪ੍ਰੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਪ੍ਰਚਾਰਕ ਨੇ ਸ੍ਰੀ ਗੋਵਿੰਦਵਾਲ ਸਾਹਿਬ ਪਹੁੰਚਾ ਦਿੱਤਾ ਹੈ। ਸ. ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਨੇ ਅਕਾਲੀ ਦਲ ਮੰਤਰੀਆਂ, ਵਿਧਾਇਕਾਂ ਤੇ ਜ਼ਿਲ੍ਹਾਂ ਜਥੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਇਕੱਤਰਤਾਵਾਂ ਸਮੇਂ ਗੁਰਦੁਆਰਾ ਸਾਹਿਬ ਦੀ ਮਾਣ ਮਰਯਾਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਭ-ਸੰਭਾਲ ਬਾਰੇ ਸੰਗਤਾਂ ਨੂੰ ਸੁਚੇਤ ਕਰਨ।ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਕਿਹਾ ਕਿ ਉਹ ਆਪੋ-ਆਪਣੇ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨ ਵਿਖੇ ਵਿਸ਼ੇਸ਼ ਇਕੱਠ ਕਰਕੇ ਲੋਕਲ ਕਮੇਟੀਆਂ ਤੇ ਗ੍ਰੰਥੀਆਂ ਨੂੰ ਅਪੀਲ ਕਰਨ ਕਿ ਉਹ ਸੁੱਖ ਆਸਨ ਤੇ ਪ੍ਰਕਾਸ਼ ਅਸਥਾਨ ਵਿਖੇ ਕਿਸੇ ਕਿਸਮ ਦੇ ਬਿਜਲਈ ਉਪਕਰਨ ਦੀ ਵਰਤੋਂ ਨਾ ਕਰਨ।