ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 3 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼ੁੱਭ ਕਾਮਨਾਵਾਂ ਅਤੇ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਥੇ ਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ ਹਨ, ਉਥੇ ਹੀ ਵਿਦੇਸ਼ਾਂ ਦੀਆਂ ਸੰਗਤਾਂ ਵੀ ਸ਼ੁੱਭ ਕਾਮਨਾਵਾਂ ਦੇ ਰਹੀਆਂ ਹਨ। ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਬੀਬੀ ਜਗੀਰ ਕੌਰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਦੀ ਅਗਵਾਈ ਇਕ ਮਾਣਮੱਤਾ ਹੈ ਅਤੇ ਇਹ ਸੇਵਾ ਬੀਬੀ ਜਗੀਰ ਕੌਰ ਨੂੰ ਚੌਥੀ ਵਾਰ ਪ੍ਰਾਪਤ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਪ੍ਰਧਾਨ ਸ. ਬਲਦੇਵ ਸਿੰਘ ਗਿਲਜੀਆਂ, ਜਨਰਲ ਸਕੱਤਰ ਸ. ਸੁਖਜਿੰਦਰ ਸਿੰਘ ਸੁਭਾਨਪੁਰ, ਚੇਅਰਮੈਨ ਦਿਲਬਾਗ ਸਿੰਘ, ਮਾਸਟਰ ਮਹਿੰਦਰ ਸਿੰਘ, ਸ. ਰਘਬੀਰ ਸਿੰਘ ਸੁਭਾਨਪੁਰ, ਸ. ਪ੍ਰੀਤਮ ਸਿੰਘ ਗਿਲਚੀਆਂ, ਸ. ਹਿੰਮਤ ਸਿੰਘ ਸਰਪੰਚ, ਸ. ਗਰੀਬ ਸਿੰਘ ਪਿਹੋਵਾ, ਸ. ਨਰਿੰਦਰ ਸਿੰਘ, ਸ. ਗੁਰਮੇਜ ਸਿੰਘ, ਸ. ਕੁਲਦੀਪ ਸਿੰਘ ਖ਼ਾਲਸਾ, ਸ. ਰਘਬੀਰ ਸਿੰਘ ਬੱਬੀ, ਸ. ਦਲੇਰ ਸਿੰਘ, ਸ. ਗੁਰਮੀਤ ਸਿੰਘ, ਸ. ਰਣਜੀਤ ਸਿੰਘ ਮਹਿਮਦਪੁਰ, ਸ. ਅਮਰੀਕ ਸਿੰਘ ਮੌਰਥਲੀ, ਸ. ਸਤਨਾਮ ਸਿੰਘ ਟਾਹਲੀ, ਸ. ਪਰਮਜੀਤ ਸਿੰਘ ਬੇਗੋਵਾਲ, ਸ. ਹਰਬਖ਼ਸ਼ ਸਿੰਘ ਟਾਹਲੀ ਆਦਿ ਪ੍ਰਮੁੱਖ ਸਿੱਖ ਆਗੂਆਂ ਨੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਹੈ।