ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਸ਼ੁੱਕਰਵਾਰ, ੩ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੬ ਮਈ, ੨੦੨੫ (ਅੰਗ: ੬੧੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਗੁਰਦੁਆਰਾ ਬਿਬੇਕਸਰ ਸਾਹਿਬ

ਸ੍ਰੀ ਅੰੰਿਮ੍ਰਤਸਰ ਦੀ ਪਵਿੱਤਰ ਤੇ ਇਤਿਹਾਸਕ ਧਰਤ ‘ਤੇ ਸੁਭਾਇਮਾਨ ਹੈ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਿਰਜਤ ਅਸਥਾਨ ‘ਗੁਰਦੁਆਰਾ ਬਿਬੇਕਸਰ ਸਾਹਿਬ’। ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸੰਨ 1628 ਈ: ਵਿਚ ਭਾਈ ਗੁਰਦਾਸ ਜੀ ਪਾਸੋਂ ਅਰਦਾਸ ਕਰਵਾ ਇਸ ਅਸਥਾਨ ਦੀ ਨੀਂਹ ਆਪਣੇ ਕਰ-ਕਮਲਾਂ ਨਾਲ ਰੱਖੀ। ਗੁਰੂ ਜੀ ਰੋਜ਼ਾਨਾ ਇਸ ਅਸਥਾਨ ‘ਤੇ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਮਤਿ ਗਿਆਨ ਦ੍ਰਿੜ੍ਹ ਕਰਵਾਇਆ ਕਰਦੇ ਸਨ ਜਿਸ ਕਰਕੇ ਨਾਮ ‘ਬਿਬੇਕਸਰ’ ਪ੍ਰਸਿੱਧ ਹੋਇਆ। ਸਿੱਖ ਧਰਮ ਦੇ ਨਿਯਮਾਂ ਨੂੰ ਦ੍ਰਿੜਤਾ ਨਾਲ ਧਾਰਨ ਕਰਨ ਨੂੰ ‘ਬਿਬੇਕ’ ਕਿਹਾ ਜਾਂਦਾ ਹੈ। ਪਹਿਲਾਂ ਇਹ ਅਸਥਾਨ ਸ਼ਾਂਤ ਵਾਤਾਵਰਣ ਵਿਚ ਇਕ ਸਰੋਵਰ ਦੇ ਰੂਪ ਵਿਚ ਸੀ। ਮਹਾਰਾਜਾ ਰਣਜੀਤ ਸਿੰਘ ਨੇ 1833 ਈ: ਵਿਚ ਇਸ ਅਸਥਾਨ ‘ਤੇ ਗੁਰਦੁਆਰੇ ਦਾ ਨਿਰਮਾਣ ਕਾਰਜ ਕਰਵਾਇਆ। 1905-06 ਈ: ਵਿਚ ਗੁਰਦੁਆਰਾ ਸਾਹਿਬ ਦੀ ਨਵ-ਉਸਾਰੀ ਹੋਈ। ਪ੍ਰਬੰਧ ਪਹਿਲਾ ਉਦਾਸੀ ਕਰਦੇ ਸਨ ਫਿਰ ਕੁਝ ਸਮਾਂ ਨਿਹੰਗ ਸਿੰਘ ਕਰਦੇ ਰਹੇ। ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਸਮੇਂ ਇਸ ਅਸਥਾਨ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਆਇਆ। ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ 11 ਜੁਲਾਈ, 1993 ਈ: ਨੂੰ ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਸਰੋਵਰ ਦੀ ਕਾਰ ਸੇਵਾ ਸ਼ੁਰੂ ਕਰਵਾਈ ਗਈ ਜਿਸ ਸਦਕਾ ਵਰਤਮਾਨ ਸੁੰਦਰ ਇਮਾਰਤ ਤੇ ਸਰੋਵਰ ਬਣਿਆ। ਪ੍ਰਬੰਧ ਸ਼੍ਰੋਮਣੀ ਗੁ: ਪ੍ਰ: ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਰਾਹੀਂ ਕਰਦੀ ਹੈ। ਇਸ ਅਸਥਾਨ ‘ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰ-ਗੱਦੀ ਦਿਵਸ ਵਿਸ਼ੇਸ਼ ਰੂਪ ਵਿਚ ਮਨਾਇਆ ਜਾਂਦਾ ਹੈ।

 

Gurdwara Text Courtesy :- Dr. Roop Singh, Secretary S.G.P.C.