ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅਣਿਆਂ ਤੇ ਅੱਤਿਆਚਾਰਾਂ ਵਿਰੁੱਧ ਲੜਦਿਆਂ ਬਾਬਾ ਬੰਦਾ ਸਿੰਘ ਬਹਾਦਰ ਨੇ ਮਰਜੀਵੜੇ ਸਿੰਘਾਂ ਨਾਲ ਆਪਣਾ ਤੇ ਆਪਣੇ ਸਪੁੱਤਰ ਦਾ ਬਲੀਦਾਨ ਦਿੱਤਾ- ਮਹਿਤਾ, ਕਰਮੂੰਵਾਲਾ, ਗੋਰਾ

DPC_0745ਅੰਮ੍ਰਿਤਸਰ : 23 ਮਈ (       ) ਵਾਜਿਆਂ-ਗਾਜਿਆਂ, ਪੁਲੀਸ ਬੈਂਡ ਅਤੇ ਸਕੂਲਾਂ ਦੇ ਬੈਂਡ ਦੀ ਸ਼ਾਨੋ ਸ਼ੌਕਤ ਨਾਲ ਰੂਹਾਨੀਅਤ ਦਾ ਦ੍ਰਿਸ਼ ਪੇਸ਼ ਕਰਦਿਆਂ ਮਹਾਨ ਜਰਨੈਲ, ਤੇਜੱਸਵੀ ਯੋਧੇ, ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ ਕਰਨ ਵਾਲੇ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਲਈ ਗੁਰਦੁਆਰਾ ਸਾਹਿਬ ਬੀੜ ਬਾਬਾ ਬੁੱਢਾ ਜੀ ਠੱਠਾ, ਤਰਨ-ਤਾਰਨ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਰਵਾਨਗੀ ਦੀ ਅਰਦਾਸ ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨੇ ਕੀਤੀ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰ: ਰਜਿੰਦਰ ਸਿੰਘ ਮਹਿਤਾ ਤੇ ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ ਅਤੇ ਸ੍ਰ: ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਿਸ ਹਿੰਮਤ ਤੇ ਦ੍ਰਿੜਤਾ ਨਾਲ ਮੁਗਲ ਸਾਮਰਾਜ ਦਾ ਟਾਕਰਾ ਕੀਤਾ ਉਸ ਦੀ ਸਮਕਾਲੀ ਭਾਰਤ ਦੇ ਇਤਿਹਾਸ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮਹਾਨ ਹਿੰਦੂਸ਼ਾਹੀ ਰਾਜ ਦੇ ਪਤਨ ਦੇ ਬਾਅਦ ਭਾਰਤ ਦੇ ੭੫੦ ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਨੇ ਵਿਦੇਸ਼ੀ ਹੁਕਮਰਾਨਾਂ ਨੂੰ ਸਫ਼ਲਤਾ ਪੂਰਵਕ ਲਲਕਾਰਿਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਇਕ ਅਜਿਹਾ ਅਨੂਪਮ ਜਰਨੈਲ ਸੀ ਜਿਸ ਨੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਉਸ ਨੂੰ ਸੌਂਪੀ ਜਿੰਮੇਵਾਰੀ ਨੂੰ ਸਫ਼ਲਤਾ ਸਹਿਤ ਪੂਰਾ ਕਰਕੇ ਵਿਖਾਇਆ। ਇਸ ਆਦਰਸ਼ ਦੀ ਪੂਰਤੀ ਲਈ ਉਸ ਨੇ ਮਹਾਨ ਬਹਾਦਰ ਮਰਜੀਵੜੇ ਸਿੰਘਾਂ ਨਾਲ ਆਪਣਾ ਤੇ ਆਪਣੇ ਸਪੁੱਤਰ ਬਾਬਾ ਅਜੈ ਸਿੰਘ ਦਾ ਬਲੀਦਾਨ ਦੇ ਕੇ ਅਣਿਆਂ ਤੇ ਅੱਤਿਆਚਾਰਾਂ ਵਿਰੁੱਧ ਲੜਨ ਤੇ ਸੁਤੰਤਰਤਾ ਲਈ ਮਰ ਮਿਟਣ ਦਾ ਸਬਕ ਸਿਖਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਨੇ ਲੋਕਾਂ ਦੇ ਮਨਾਂ ਵਿੱਚ ਇੱਕ ਇਨਕਲਾਬ ਪੈਦਾ ਕਰ ਦਿੱਤਾ। ਸਾਧਾਰਣ ਲੋਕਾਂ ਦੇ ਮਨਾਂ ਵਿੱਚ ਅੱਤਿਆਚਾਰਾਂ ਦਾ ਵਿਰੋਧ ਕਰਨ ਤੇ ਰਾਸ਼ਟਰੀ ਹਿਤ ਲਈ ਜੀਊਣ ਤੇ ਮਰ ਮਿਟਣ ਦੀ ਇੱਛਾ ਪੈਦਾ ਹੋ ਗਈ। ਬਾਬਾ ਬੰਦਾ ਸਿੰਘ ਤੇ ਉਸ ਦੇ ਸਾਥੀਆਂ ਰਾਹੀਂ ਕੀਤੇ ਕਾਰਨਾਮਿਆ ਨੇ ਉਨ੍ਹਾਂ ਲਈ ਆਉਣ ਵਾਲੇ ਅੰਧਕਾਰਮਈ ਦਿਨਾਂ ਵਿੱਚ ਚਾਨਣ ਮੁਨਾਰੇ ਦਾ ਕੰਮ ਕੀਤਾ।
SS   ਉਨ੍ਹਾਂ ਸਮਾਗਮ ਵਿੱਚ ਸ਼ਾਮਿਲ ਸਮੂਹ ਧਾਰਮਿਕ ਸਭਾ ਸੁਸਾਇਟੀਆ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸਕੂਲਾਂ ਕਾਲਜਾਂ ਦੇ ਬੱਚਿਆਂ, ਪੁਲੀਸ ਅਫ਼ਸਰਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਪਰੰਤ ਸਮਾਗਮ ਵਿੱਚ ਸ਼ਾਮਿਲ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ।
ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਨੂੰ ਬੀੜ ਬਾਬਾ ਬੁੱਢਾ ਸਾਹਿਬ ਜੀ ਦੀ ਪੁਲੀਸ ਫੋਰਸ ਵੱਲੋਂ ਅਦਬ-ਸਤਿਕਾਰ ਸਹਿਤ ਸਲਾਮੀ ਦਿੱਤੀ ਗਈ। ਦੋ ਦਿਨ ਦੀ ਅੱਤ ਦੀ ਗਰਮੀ ਤੋਂ ਬਾਅਦ ਕੁਦਰਤ ਦੇ ਕਰਿਸ਼ਮੇ ਸਦਕਾ ਮੌਸਮ ਵਿੱਚ ਕੁਝ ਤਬਦੀਲੀ ਆਉਂਦਿਆਂ ਠੰਢੀਆਂ ਹਵਾਵਾਂ ਚੱਲਣ ਲੱਗੀਆਂ ਤੇ ਠਾਠਾਂ ਮਾਰਦੇ ਸੰਗਤਾਂ ਦੇ ਭਾਰੀ ਇਕੱਠ ਨਾਲ ਅੱਗੇ-ਅੱਗੇ ਬੀੜ ਬਾਬਾ ਬੁੱਢਾ ਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੇ ਬੀੜ ਬਾਬਾ ਬੁੱਢਾ ਜੀ ਪਬਲਿਕ ਸਕੂਲ ਦੇ ਬੱਚੇ-ਬੱਚੀਆਂ ਸੁੰਦਰ ਪੁਸ਼ਾਕਾਂ ਪਾਈ ਆਪਣੇ ਬੈਂਡ ਨਾਲ ਮੰਜ਼ਿਲ ਵੱਲ ਵਧ ਰਹੀਆਂ ਸਨ ਤੇ ਗਤਕਾ ਪਾਰਟੀਆਂ ਆਪਣੇ ਜੋਹਰ ਦਿਖਾ ਕੇ ਨਗਰ-ਕੀਰਤਨ ਦੀ ਸ਼ਾਨ ਵਧਾ ਰਹੀਆਂ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਿੱਛੇ-ਪਿੱਛੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ-ਬਸਤਰ, ਹੱਥ ਲਿਖਤ ਪੋਥੀ,  ਕੰਘਾ ਤੇ ਕੇਸਾਂ ਦੇ ਦਰਸ਼ਨ ਕਰਾਉਣ ਵਾਲੀ ਗੱਡੀ ਵੀ ਨਾਲ-ਨਾਲ ਚੱਲ ਰਹੀ ਸੀ। ਸੰਗਤਾਂ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦੀਆਂ ਅਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਛੱਡਦੀਆਂ ਅੱਗੇ ਵਧ ਰਹੀਆਂ ਸਨ। ਗੁਰੂ ਘਰ ਨਾਲ ਸ਼ਰਧਾ ਰੱਖਣ ਵਾਲਿਆਂ ਵੱਲੋਂ ਜਗ੍ਹਾ-ਜਗ੍ਹਾ ਲੰਗਰ ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਸਨ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਬੀੜ ਬਾਬਾ ਬੁੱਢਾ ਜੀ ਠੱਠਾ, ਤਰਨ-ਤਾਰਨ ਤੋਂ ਰਵਾਨਾ ਹੋ ਕੇ ਝਬਾਲ, ਗੁਰਦੁਆਰਾ ਬਾਬਾ ਬੋਤਾ ਸਿੰਘ ਜੀ ਬਾਬਾ ਗਰਜਾ ਸਿੰਘ ਜੀ ਨੂਰਦੀ ਸਰਾਂ, ਤਰਨ-ਤਾਰਨ ਸ਼ਹਿਰ, ਬਾਈਪਾਸ ਗੋਇੰਦਵਾਲ, ਪੰਡੋਰੀ, ਨੌਰੰਗਾਬਾਦ ਸ਼ੇਖਚੱਕ, ਭਰੋਵਾਲ, ਫਤਿਆਬਾਦ, ਗੋਇੰਦਵਾਲ ਸਾਹਿਬ, ਮੁੰਡੀ ਮੋੜ, ਤਲਵੰਡੀ ਚੌਧਰੀਆਂ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਕਰੇਗਾ।
ਇਸ ਮੌਕੇ ਬਾਬਾ ਨਿਰਮਲ ਸਿੰਘ, ਸ੍ਰ: ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਰਤਨ ਸਿੰਘ ਜੱਫ਼ਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਸ੍ਰ: ਕਸ਼ਮੀਰ ਸਿੰਘ ਸਾਬਕਾ ਮੈਂਬਰ, ਸ੍ਰ: ਵਿਰਸਾ ਸਿੰਘ ਵਲਟੋਹਾ ਵਿਧਾਇਕ,     ਬਾਬਾ ਸੋਹਨ ਸਿੰਘ ਜੀ,  ਸ੍ਰ: ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ ਤੇ ਸ੍ਰ: ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ੍ਰ: ਇੰਦਰ ਮੋਹਣ  ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਤੇਜਿੰਦਰ ਸਿੰਘ ਪੱਡਾ ਇੰਚਾਰਜ, ਸ੍ਰ: ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ, ਸ੍ਰ: ਕੁੰਦਨ ਸਿੰਘ ਸੁਪਰਵਾਈਜ਼ਰ, ਸ੍ਰ: ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼, ਸ੍ਰ: ਮੁਖਤਿਆਰ ਸਿੰਘ ਮੈਨੇਜਰ, ਸ੍ਰ: ਜਗਜੀਤ ਸਿੰਘ ਵਧੀਕ ਮੈਨੇਜਰ ਤੇ ਸ੍ਰ: ਸਤਨਾਮ ਸਿੰਘ ਮੀਤ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ, ਸ੍ਰ: ਅਰਜਨ ਸਿੰਘ ਮੈਨੇਜਰ, ਸ੍ਰ: ਹਰਮੀਤ ਸਿੰਘ ਵਿਧਾਇਕ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਿੰਸੀਪਲ ਤਰੁਨਜੀਤ ਸਿੰਘ, ਪ੍ਰਿੰਸੀਪਲ ਜਗਰੂਪ ਕੌਰ, ਸ੍ਰ: ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਕੰਧ ਸਾਹਿਬ, ਸ੍ਰ: ਮੇਜਰ ਸਿੰਘ ਮੈਨੇਜਰ, ਸ੍ਰ: ਸੁਰਿੰਦਰ ਸਿੰਘ ਬਾਠ, ਸ੍ਰ: ਜਤਿੰਦਰ ਸਿੰਘ, ਸ੍ਰ: ਮਨਪ੍ਰੀਤ ਸਿੰਘ, ਸ੍ਰ: ਸਤਬੀਰ ਸਿੰਘ, ਸ੍ਰ: ਬਲਵੰਤ ਸਿੰਘ ਕੰਗ, ਸ੍ਰ: ਸੁਖਵੰਤ ਸਿੰਘ ਕੰਗ, ਜਥੇਦਾਰ ਰਵੇਲ ਸਿੰਘ, ਸ੍ਰ: ਕੁਲਦੀਪ ਸਿੰਘ ਸਰਪੰਚ,  ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਹੀਰਾ ਸਿੰਘ ਮਨਿਹਾਲਾ, ਭਾਈ ਗੁਰਬਚਨ ਸਿੰਘ ਕਲਸੀ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਅਮਰ ਸਿੰਘ ਮਿਸ਼ਨਰੀ, ਸ੍ਰ: ਸੁਖਵੰਤ ਸਿੰਘ ਪ੍ਰਚਾਰਕ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।