ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 6 ਅਗਸਤ (            ) ਗੁਰਦੁਆਰਾ ਸਿਕਲੀਗਰ ਢੰਡਾਰੀ ਕਲਾ ਲੁਧਿਆਣਾ ਵਿਖੇ ਕਾਰਪੋਰੇਸ਼ਨ ਵੱਲੋਂ ਜੇ.ਸੀ.ਬੀ ਮਸ਼ੀਨ ਨਾਲ ਨਿਸ਼ਾਨ ਸਾਹਿਬ ਤੇ ਬਿਲਡਿੰਗ ਨੂੰ ਢਾਉਣ ਦੀ ਕੀਤੀ ਗਈ ਧੱਕੇਸ਼ਾਹੀ ਵਾਲੀ ਕਾਰਵਾਈ ਅਤਿ ਨਿੰਦਣਯੋਗ ਹੈ।
      ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਗੁਰਦੁਆਰਾ ਸਿਕਲੀਗਰ ਢੰਡਾਰੀ ਕਲਾ ਲੁਧਿਆਣਾ ਵਿਖੇ ਕਾਰਪੋਰੇਸ਼ਨ ਵੱਲੋਂ ਜੇ.ਸੀ.ਬੀ. ਮਸ਼ੀਨ ਨਾਲ ਨਿਸ਼ਾਨ ਸਾਹਿਬ ਅਤੇ ਬਿਲਡਿੰਗ ਨੂੰ ਢਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦੌਰਾਨ ਗੁਟਕਿਆ ਦੀ ਬੇਅਦਬੀ ਅਤੇ ਨਿਤਨੇਮ ਕਰਨ ਵਾਲੀਆਂ ਬੱਚੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਨਾ ਸਿਰਫ ਸਿਕਲੀਗਰ ਬਲਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
    ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਲਈ ਮੇਅਰ, ਕਮਿਸ਼ਨਰ ਤੇ ਕਾਰਪੋਰੇਸ਼ਨ ਪ੍ਰਸ਼ਾਸਨ ਬਰਾਬਰ ਦਾ ਜ਼ਿੰਮੇਵਾਰ ਹੈ।ਉਨ੍ਹਾਂ ਮੰਗ ਕੀਤੀ ਕਿ ਮੇਅਰ, ਕਮਿਸ਼ਨਰ ਤੇ ਕਾਰਪੋਰੇਸ਼ਨ ਅਧਿਕਾਰੀਆਂ ਖਿਲਾਫ ਢੁੱਕਵੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕਿਸੇ ਵੀ ਧਾਰਮਿਕ ਅਸਥਾਨ ਦੀ ਬੇਅਦਬੀ ਨੂੰ ਰੋਕਿਆ ਜਾ ਸਕੇ।