ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਵੀਂ ਸਰਾਂ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ

ਸ੍ਰੀ ਗੋਇੰਦਵਾਲ ਸਾਹਿਬ, 13 ਸਤੰਬਰ-
450 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਸੰਗਤ ਦੀ ਸਹੂਲਤ ਦੀ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਰਾਵਾਂ ਵਿੱਚੋਂ ਇਕ ਸਰਾਂ ਅੱਜ ਸੰਗਤ ਅਰਪਨ ਕੀਤੀ ਗਈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਾਂ ’ਤੇ ਤਿਆਰ ਕੀਤੀ ਗਈ ਇਸ ਸਰਾਂ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ ਤੇ ਬਾਬਾ ਗੁਰਨਾਮ ਸਿੰਘ ਨੂੰ ਸੌਂਪੀ ਗਈ ਸੀ। ਅੱਜ ਇਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੇ ਸਮਾਗਮ ਵੱਡੀ ਪੱਧਰ ‘’ਤੇ ਕੀਤੇ ਜਾ ਰਹੇ ਹਨ, ਜਿਸ ਦੌਰਾਨ ਲੱਖਾਂ ਸੰਗਤਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਵੱਖ-ਵੱਖ ਸਰਾਵਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਾਰਸੇਵਾ ਵਾਲੇ ਮਹਾਂਪੁਰਖ ਸਰਾਵਾਂ, ਹੋਰ ਸੰਗਤੀ ਪ੍ਰਬੰਧਾਂ ਦੇ ਨਾਲ-ਨਾਲ ਲੰਗਰਾਂ ਵਾਸਤੇ ਵੀ ਸ਼੍ਰੋਮਣੀ ਕਮੇਟੀ ਦਾ ਭਰਵਾਂ ਸਹਿਯੋਗ ਕਰ ਰਹੇ ਹਨ। ਉਨ੍ਹਾਂ ਸਾਰੇ ਕਾਰਸੇਵਾ ਵਾਲੇ ਮਹਾਂਪੁਰਖਾਂ ਦਾ ਧੰਨਵਾਦ ਕੀਤਾ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਜਿਥੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਹਨ, ਉਥੇ ਹੀ ਲੋੜ ਅਨੁਸਾਰ ਪ੍ਰਬੰਧਾਂ ਵਿਚ ਵੀ ਸਹਿਯੋਗ ਬਣਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਘੋਲਾ ਸਿੰਘ, ਬਾਬਾ ਗੁਰਨਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਸਤਨਾਮ ਸਿੰਘ ਰਿਆੜ, ਮੈਨੇਜਰ ਸ. ਗੁਰਾ ਸਿੰਘ, ਐਕਸੀਅਨ ਸ. ਅਮਨਦੀਪ ਸਿੰਘ, ਐਸਡੀਓ ਸ. ਗੁਰਪ੍ਰੀਤ ਸਿੰਘ, ਜੇਈ ਸ. ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।