ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 15 ਸਤੰਬਰ–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ੨੪ ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਿਰਤ ਦੇ ਪ੍ਰੇਰਿਕ ਵਜੋਂ ਮਾਨਤਾ ਰੱਖਦੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ੨੪ ਸਤੰਬਰ ਨੂੰ ਆ ਰਿਹਾ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਇਸ ਪਾਵਨ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ਨੂੰ ਮਨਾਇਆ ਜਾਂਦਾ ਹੈ। ਇਨ੍ਹਾਂ ਵਿਚ ਗੁਰੂ ਸਾਹਿਬਾਨ, ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੇ ਦਿਹਾੜੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਭਾਈ ਲਾਲੋ ਜੀ ਦੀ ਯਾਦ ਵਿਚ ਵੀ ਸਮਾਗਮ ਦੀ ਆਰੰਭਤਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਦਾ ਮੰਤਵ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਯਾਦ ਕਰਨਾ ਅਤੇ ਇਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਵੀ ਹੈ।