** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 16 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ।  ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਉਨ੍ਹਾਂ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਸੇਧਾਂ ਲੈ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ ਬਲਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਗੁਰਦੇਵ ਸਿੰਘ, ਸ. ਮਲਕੀਤ ਸਿੰਘ ਸ. ਸੁਖਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।