ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਦੀ ਹੋਈ ਵਿਸ਼ੇਸ਼ ਮੀਟਿੰਗ
ਅੰਮ੍ਰਿਤਸਰ, 05 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ੧੦ ਸਤੰਬਰ ਨੂੰ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਹਰ ਸਾਲ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ੧੦ ਸਤੰਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਥੇ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ ਉਥੇ ਹੀ ਪੰਥ ਦੇ ਮਹਾਨ ਰਾਗੀ, ਢਾਡੀ ਤੇ ਕਥਾਵਾਚਕ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਬੰਧ ਵਿਚ ਅੱਜ ਪ੍ਰਬੰਧਕੀ ਬਲਾਕ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਘਰ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨੇ ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ।
ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਤੇ ਸ. ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ, ਸ. ਪ੍ਰਤਾਪ ਸਿੰਘ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਜਗਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਚਾਨਣ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਪ, ਮੈਨੇਜਰ ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ, ਐਡੀਸ਼ਨਲ ਮੈਨੇਜਰ ਸ. ਸੁਖਬੀਰ ਸਿੰਘ, ਸ. ਪਰਮਜੀਤ ਸਿੰਘ ਤੇ ਸ. ਲਖਬੀਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।