ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਸੋਮਵਾਰ, ੬ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੯ ਮਈ, ੨੦੨੫ (ਅੰਗ: ੬੮੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 20 ਜੁਲਾਈ-
ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਜਾਵੇ।