ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 24 ਜਨਵਰੀ (          ) – ਗੁਰਦੁਆਰਾ ਸਾਹਿਬਾਨਾਂ ‘ਚ ਹਰੇਕ ਧਰਮ ਦੇ ਲੋਕ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋ ਕੇ ਆਪਣੇ ਪਰਿਵਾਰ ਤੇ ਮਨੁੱਖਤਾ ਦੀ ਸੁੱਖ ਸ਼ਾਂਤੀ ਦੀ ਅਰਦਾਸ ਕਰਦੇ ਹਨ ਇਥੇ ਸੁਸ਼ੋਭਿਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਾਵਨ ਬਾਣੀ ਮਨੁੱਖਤਾ ਲਈ ਰਾਹ ਦਸੇਰਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਿਕ ਹੋਣ ਵਾਲਾ ਹਰੇਕ ਵਿਅਕਤੀ ਪਾਵਨ ਬਾਣੀ ਦੀ ਸਿਖਿਆ ਤੇ ਚਲਦਿਆਂ ਆਪਸੀ ਮੇਲ ਮਿਲਾਪ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕੁਝ ਪੰਥ ਦੋਖੀ ਤੇ ਸ਼ਰਾਰਤੀ ਅਨਸਰਾਂ ਨੂੰ ਇਹ ਸਭ ਕੁਝ ਚੰਗਾ ਨਹੀਂ ਲੱਗਦਾ ਉਹ ਹਰ ਸੰਭਵ ਕੋਸ਼ਿਸ਼ ਕਰਦੇ ਹਨ ਕਿ ਫਿਰਕਿਆਂ ਵਿੱਚ ਪਾੜਾ ਪਾ ਕੇ ਭਾਈਚਾਰਕ ਸਾਂਝ ਨੂੰ ਕਿਵੇਂ ਸੱਟ ਮਾਰੀ ਜਾ ਸਕਦੀ ਹੈ।ਅਜਿਹੀ ਮਨਸ਼ਾ ਤਹਿਤ ਹੀ ਸ਼ਰਾਰਤੀ ਅਨਸਰਾਂ ਵੱਲੋਂ ਗੁਰੂ-ਘਰਾਂ ਵਿੱਚ ਜਿਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ, ਉਥੇ ਪਾਵਨ ਬਾਣੀ ਦੇ ਅੰਗ ਪਾੜਨ ਵਾਲੀਆਂ ਹਿਰਦੇਵੇਦਕ ਘਟਨਾਵਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੀ ਪੁਰਜ਼ੋਰ ਨਿੰਦਾ ਕਰਦੇ ਹਾਂ।
ਪ੍ਰੋ. ਬਡੂੰਗਰ ਨੇ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ ਤੇ ਗੁਰੂ-ਘਰਾਂ ਦੇ ਗ੍ਰੰਥੀ ਸਿੰਘ ਜਿਨ੍ਹਾਂ ਦੀ ਮੁੱਖ ਤੌਰ ਤੇ ਜ਼ਿੰਮੇਵਾਰੀ ਬਣਦੀ ਹੈ ਉਹ ਗੁਰੂ-ਘਰਾਂ ਦੀ ਸਾਂਭ-ਸੰਭਾਲ ਤੇ ਰਾਖੀ ਪ੍ਰਤੀ ਬਿਲਕੁਲ ਅਵੇਸਲੇ ਨਾ ਹੋਣ।ਉਨ੍ਹਾਂ ਕਿਹਾ ਕਿ ਗੁਰੂ-ਘਰਾਂ ਵਿੱਚ ਪਹਿਰੇਦਾਰੀ ਲਾਜ਼ਮੀ ਤੇ ੨੪ ਘੰਟੇ ਹੋਵੇ ਜੇਕਰ ਕਿਸੇ ਗੁਰੂ-ਘਰ ਵਿੱਚ ਚੋਰੀ ਜਾਂ ਅੰਗ ਪਾੜਨ ਵਾਲੀ ਮੰਦਭਾਗੀ ਘਟਨਾ ਵਾਪਰਦੀ ਹੈ ਤੇ ਦੋਸ਼ੀ ਫੜਿਆਂ ਨਹੀਂ ਜਾਂਦਾ ਇਸ ਤੋਂ ਸਿੱਧ ਹੋਵੇਗਾ ਕਿ ਉਸ ਗੁਰੂ-ਘਰ ਦੇ ਪ੍ਰਬੰਧਕ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਹਨ ਜੋ ਠੀਕ ਨਹੀਂ।ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਰਖਵਾਲੀ ਸਬੰਧੀ ਪ੍ਰਬੰਧਕਾਂ ਨਾਲ ਸਹਿਯੋਗ ਕੀਤਾ ਜਾਵੇ।