ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧ ਮਈ, ੨੦੨੫ (ਅੰਗ: ੬੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਗੰਭੀਰ ਜ਼ਖਮੀਆਂ ਨੂੰ ੫੦ ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ ੨੫ ਹਜ਼ਾਰ ਰੁਪਏ ਦਾ ਐਲਾਨ

ਅੰਮ੍ਰਿਤਸਰ, ੧੧ ਜੂਨ (     )- ਬੀਤੇ ਕੱਲ੍ਹ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਠੱਠਾ (ਤਰਨਤਾਰਨ) ਜਾ ਰਹੇ ਸ਼ਰਧਾਲੂਆਂ ਦਾ ਟਰੱਕ ਹਾਦਸਾ-ਗ੍ਰਸਤ ਹੋ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟ ਕਰਦਿਆਂ ਹਾਦਸੇ ਦੇ ਗੰਭੀਰ ਜ਼ਖਮੀਆਂ ਨੂੰ ੫੦ ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ ੨੫ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਜਾ ਰਹੇ ਪਿੰਡ ਜੀਓਬਾਲਾ ਦੇ ਵਸਨੀਕ ਇਨ੍ਹਾਂ ਸ਼ਰਧਾਲੂਆਂ ਦਾ ਟਰੱਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਲੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਵਿਚ ਸਵਾਰ ਸ਼ਰਧਾਲੂ ਬੁਰੀ ਤਰ੍ਹਾਂ ਝੁਲਸ ਗਏ ਸਨ। ਦਫਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਹਾਦਸੇ ਦੇ ਪੀੜਤਾਂ ਨਾਲ ਉਨ੍ਹਾਂ ਨੂੰ ਹਮਦਰਦੀ ਹੈ ਅਤੇ ਜੇਕਰ ਉਹ ਚਾਹੁਣ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ ਇਲਾਜ ਕਰਵਾ ਸਕਦੇ ਹਨ, ਜੋ ਬਿਲਕੁਲ੍ਹ ਮੁਫਤ ਕੀਤਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਭੇਜੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਜਸਪਾਲ ਸਿੰਘ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੇ ਅੱਜ ਤਰਨ ਤਾਰਨ ਸਥਿਤ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਪੁੱਜ ਕੇ ਗੰਭੀਰ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ ਮੁਫਤ ਇਲਾਜ ਦੀ ਪੇਸ਼ਕਸ਼ ਕੀਤੀ ਗਈ ਹੈ ਲੇਕਿਨ ਉਨ੍ਹਾਂ ਨੇ ਹੋ ਰਹੇ ਇਲਾਜ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਕੀਤਾ ਹੈ।