ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੧ ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾ ਪ੍ਰਗਟਾਉਂਦਿਆਂ ਭਾਈ ਸਾਹਿਬ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਭਾਈ ਸਾਹਿਬ ਸਿੰਘ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਸਿੱਖ ਮਿਸ਼ਨ ਕੁਰੂਕੁਸ਼ੇਤਰ ਵਿਖੇ ਸਹਾਇਕ ਇੰਚਾਰਜ ਵਜੋਂ ਸੇਵਾਮੁਕਤ ਹੋਏ ਹਨ। ਲੰਗਰ ਲਈ ਮਾਇਆ ਭੇਟ ਕਰਨ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਸਾਂਝੇ ਤੌਰ ‘ਤੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਮਨਜੀਤ ਸਿੰਘ ਬਾਠ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀ ਹੈ। ਇਥੇ ਭੇਟਾਵਾਂ ਅਰਪਤ ਕਰਕੇ ਸੰਗਤਾਂ ਸ਼ਰਧਾ ਪ੍ਰਗਟਾਉਂਦੀਆਂ ਹਨ। ਇਸ ਮੌਕੇ ਮੀਤ ਸਕੱਤਰ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਹਨ।