ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

 

ਅੰਮ੍ਰਿਤਸਰ (      )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਜਗਨਨਾਥ ਮੰਦਿਰ, ਪੁਰੀ (ਉਡੀਸਾ) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਮੱਠ) ਦੀ ਜਮੀਨ ਦੇ ਮਸਲੇ ਸਬੰਧੀ ਬਣਾਈ ਗਈ ਸਬ-ਕਮੇਟੀ ਵਿਚ ਵਾਧਾ ਕਰਦਿਆਂ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੂੰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਸ. ਸੁਰਜੀਤ ਸਿੰਘ ਭਿੱਟੇਵਡ ਤੇ ਸ. ਗੁਰਚਰਨ ਸਿੰਘ ਗਰੇਵਾਲ ਅੰਤ੍ਰਿੰਗ ਮੈਂਬਰ ਅਤੇ ਸ. ਹਰਭਜਨ ਸਿੰਘ ਮਨਾਵਾਂ ਐਡੀ: ਸਕੱਤਰ ਇਸ ਸਬ-ਕਮੇਟੀ ਵਿਚ ਮੈਂਬਰ ਬਣਾਏ ਗਏ ਸਨ।

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਦੀ ਜਮੀਨ ਸਰਕਾਰ ਵੱਲੋਂ ਅਕੁਆਇਰ ਕਰ ਕੇ ਸ੍ਰੀ ਜਗਨਨਾਥ ਮੰਦਿਰ ਨੂੰ ਦੇ ਦਿੱਤੀ ਗਈ ਸੀ, ਜਿਸ ਨੂੰ ਵਾਪਿਸ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਹੱਲ ਸਬੰਧੀ ਸ੍ਰੀ ਜਗਨਨਾਥ ਮੰਦਿਰ ਦੇ ਪ੍ਰਬੰਧਕਾਂ, ਸਥਾਨਕ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਪ੍ਰਤੀਨਿਧਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਮਸਲੇ ਦੇ ਜਲਦੀ ਹੱਲ ਦੀ ਆਸ ਪ੍ਰਗਟ ਕੀਤੀ।