ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)
 

ਅੰਮ੍ਰਿਤਸਰ, 2 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸੱਤ ਨੌਜੁਆਨਾਂ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਕਾਰਨ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ, ਜਿਸ ਨਾਲ ਹਰ ਸੰਜੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ। ਉਨ੍ਹਾਂ ਮ੍ਰਿਤਕ ਨੌਜੁਆਨਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।