ਅੰਮ੍ਰਿਤਸਰ, 9 ਅਕਤੂਬਰ ( )- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਨੂੰ ਇਤਿਹਾਸਕ ਬਣਾਉਣ ਲਈ ਸੇਵਾ ਕਰਨ ਵਾਲੀਆਂ ਸਭਾ ਸੁਸਾਇਟੀਆਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਗੁਰੂ ਘਰ ਦੇ ਪ੍ਰੇਮੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ, ਭਾਈ ਰਾਮ ਸਿੰਘ ਤੇ ਡਾ. ਰੂਪ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰਾਂ ਅਤੇ ਅਧਿਕਾਰੀਆਂ ਨੇ ਸੇਵਾ ਕਰਨ ਵਾਲੀਆਂ ਜਿਨ੍ਹਾਂ ਸ਼ਖਸੀਅਤਾਂ ਨੂੰ ਸਨਮਾਨ ਭੇਟ ਕੀਤੇ ਉਨ੍ਹਾਂ ਵਿਚ ਬਾਬਾ ਹਰਭਜਨ ਸਿੰਘ ਭਲਵਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਬਾਬਾ ਅਵਤਾਰ ਸਿੰਘ ਕਾਰ ਸੇਵਾ ਭੂਰੀ ਵਾਲੇ, ਸਿੱਖ ਧਰਮਾ ਮਿਸ਼ਨ ਅਮਰੀਕਾ ਤੋਂ ਭਾਈ ਕੁਲਬੀਰ ਸਿੰਘ, ਬੀਬੀ ਸ਼ਾਂਤੀ ਕੌਰ, ਡਾ. ਹਰਜੋਤ ਕੌਰ, ਡਾ. ਧਰਮਜੀਤ ਸਿੰਘ ਕਾਰ ਸੇਵਾ ਹੰਸਾਲੀ ਵਾਲੇ, ਸ. ਇਕਬਾਲ ਸਿੰਘ ਫੁੱਲਾਂ ਦੀ ਸੇਵਾ ਵਾਲੇ, ਬਾਬਾ ਰਾਮ ਸਿੰਘ ਸੀਂਘੜਾ ਵੱਲੋਂ ਪਿੰਕੀ ਭੈਣ ਜੀ, ਸ. ਸੁਰਿੰਦਰਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ, ਸ. ਜਗਜੀਤ ਸਿੰਘ ਸੇਵਕ ਜੱਥਾ, ਸ. ਜਸਵੰਤ ਸਿੰਘ ਜੱਸ ਪ੍ਰਤੀਨਿਧ ਅਜੀਤ, ਸ. ਹਰਜੀਤ ਸਿੰਘ ਖੱਲਚੀਆਂ, ਸ. ਹੀਰਾ ਸਿੰਘ ਲੰਗਰ ਸੇਵਾ ਵਾਲੇ, ਸ. ਨਰਿੰਦਰਪਾਲ ਸਿੰਘ ਪਾਲੀ, ਸ. ਸੁਖਵਿੰਦਰ ਸਿੰਘ, ਸ. ਨੀਟਾ ਸਿੰਘ, ਸ੍ਰੀ ਸੰਜੇ ਵਾਲੀਆ, ਬਾਬਾ ਸਤਨਾਮ ਸਿੰਘ ਆਦਿ ਸ਼ਾਮਲ ਸਨ।
ਇਸ ਮੌਕੇ ਸੀਨੀ:ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਸਕੱਤਰ ਡਾ. ਰੂਪ ਸਿੰਘ ਨੇ ਗੁਰਪੁਰਬ ਦੇ ਇਤਿਹਾਸਕ ਮੌਕੇ ‘ਤੇ ਸੇਵਾ ਕਰਨ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਅਪੀਲ ‘ਤੇ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਨੇ ਵੱਡਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਦਿਹਾੜੇ ‘ਤੇ ਸਮੂਹ ਸੰਗਤਾਂ ਵੱਲੋਂ ਨਿਭਾਈ ਗਈ ਸੇਵਾ ਮਿਸਾਲੀ ਹੈ ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਉਹ ਸਭ ਦਾ ਧੰਨਵਾਦ ਕਰਦੇ ਹਨ ਅਤੇ ਭਵਿੱਖ ਵਿਚ ਵੀ ਅਜਿਹੇ ਹੀ ਸਹਿਯੋਗ ਦੀ ਆਸ ਵੀ ਕਰਦੇ ਹਨ।
ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਅਜਾਇਬ ਸਿੰਘ ਅਭਿਆਸੀ, ਸ. ਜੋਧ ਸਿੰਘ ਸਮਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਕੁਲਦੀਪ ਸਿੰਘ ਤੇੜਾ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਰਾਜਿੰਦਰ ਸਿੰਘ ਰੂਬੀ ਤੇ ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।