ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਲੰਗਰਾਂ ਵਿੱਚ ਮਠਿਆਈਆਂ ਨਾ ਬਣਾਉਣ ਦੀ ਕੀਤੀ ਅਪੀਲ

sਅੰਮ੍ਰਿਤਸਰ ੨੩ ਦਸੰਬਰ (          ) –   ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ੨੫ ਤੋਂ ੨੭ ਦਸੰਬਰ ਤੀਕ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ‘ਤੇ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸਾਦਗੀ ਅਤੇ ਪ੍ਰੰਪਰਾਗਤ ਢੰਗ ਨਾਲ ਮਨਾਇਆ ਜਾਵੇ।
ਪ੍ਰੋ. ਬਡੂੰਗਰ ਨੇ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਜੋੜ ਮੇਲ ਦੌਰਾਨ ਵੱਡੇ ਪੱਧਰ ਤੇ ਲੰਗਰ ਦੀ ਸੇਵਾ ਕਰਨ ਵਾਲੀਆਂ ਸਮੂਹ ਸੇਵਾ-ਸੁਸਾਇਟੀਆਂ, ਕਾਰ ਸੇਵਾ ਕਰਨ ਵਾਲੇ ਮਹਾਂਪੁਰਸ਼ਾਂ ਤੇ ਸਮਾਜਿਕ ਸੰਸਥਾਵਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਸ਼ਹੀਦੀ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਗਤਾਂ ਲਈ ਲਗਾਏ ਜਾਣ ਵਾਲੇ ਲੰਗਰਾਂ ਵਿੱਚ ਮਿੱਠੇ ਪਦਾਰਥ ਤੇ ਮਿਠਾਈਆਂ ਨਾ ਬਣਾਉਣ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸਮੂਹ ਸੰਗਤਾਂ ਆਪਣੇ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸੁਚੱਜੀ ਜਾਣਕਾਰੀ ਦੇਣ ਤਾਂ ਜੋ ਉਹ ਦੁਨਿਆਵੀ ਵਿਦਿਆ ਦੇ ਨਾਲ-ਨਾਲ ਗੁਰਸਿੱਖ ਰਹਿਣੀ-ਬਹਿਣੀ ਵਿੱਚ ਰਹਿੰਦੇ ਹੋਏ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੁੜ ਸਕਣ।