ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅੰਮ੍ਰਿਤਸਰ 6 ਮਈ (        )  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਸ. ਦਿਲਜੀਤ ਸਿੰਘ ਜਾਵਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗਰੇਜ਼ੀ ਵਿੱਚ ਕੀਤਾ ਗਿਆ ਟੀਕਾ ‘ਦ ਇਨਲਾਈਟਿੰਗ ਵਿਜਡਮ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ’ ਭੇਟ ਕੀਤਾ, ਜਿਸ ਦੇ ਸੱਤ ਭਾਗ ਹਨ।ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਸ. ਦਿਲਜੀਤ ਸਿੰਘ ਜਾਵਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ. ਦਿਲਜੀਤ ਸਿੰਘ ਜਾਵਾ ਵੱਲੋਂ ਕੀਤਾ ਗਿਆ ਕਾਰਜ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਟੀਕਾਕਾਰੀ ਚੁਣੌਤੀਪੂਰਨ ਕਾਰਜ ਹੈ ਕਿਉਂਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ।ਫਿਰ ਵੀ ਸ. ਜਾਵਾ ਨੇ ਕਰੜੀ ਘਾਲਣਾ ਨਾਲ ਇਸ ਸੰਵੇਦਨਸ਼ੀਲ ਕਾਰਜ ਨੂੰ ਮਕੰਮਲ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰਾਪਤ ਹੋਏ ਇਸ ਟੀਕੇ ਦੀ ਮਾਹਰ ਵਿਦਵਾਨਾਂ ਪਾਸੋਂ ਘੋਖ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਸਿੱਖ ਧਰਮ ਅਤੇ ਗੁਰਬਾਣੀ ਨਾਲ ਸਬੰਧਤ ਪੁਸਤਕਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਹਰ ਵਿਦਵਾਨਾਂ ਤੋਂ ਪੜਤਾਲ ਕਰਵਾਉਣ ਉਪਰੰਤ ਹੀ ਲੋਕ ਅਰਪਣ ਕੀਤਾ ਜਾਂਦਾ ਹੈ ਤਾਂ ਕਿ ਸੰਗਤਾਂ ਤੀਕ ਸੁੱਧ ਤੇ ਪ੍ਰਮਾਣਿਕ ਜਾਣਕਾਰੀ ਪਹੁੰਚ ਸਕੇ।