ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 23 ਮਈ (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੇ ਦਾਅਵੇਦਾਰ ਡੋਨਾਲਡ ਟ੍ਰੰਪ ਦੇ ਇਕ ਸਮਰਥਕ ਵੱਲੋਂ ਅਮਰੀਕੀ ਮੂਲ ਦੇ ਸਿੱਖ ਕੌਂਸਲਰ ਸ. ਰਵਿੰਦਰ ਸਿੰਘ ਭੱਲਾ ਨੂੰ ਟਵੀਟਰ ਤੇ ‘ਅੱਤਵਾਦੀ’ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਸਿੱਖ ਖਿਲਾਫ਼ ਅਜਿਹੀ ਬਿਆਨਬਾਜ਼ੀ ਨਸਲੀ ਭੇਦਭਾਵ ਤੋਂ ਇਲਾਵਾ ਹੋਰ ਕੁਝ ਨਹੀਂ ਹੈ।ਉਨ੍ਹਾਂ ਕਿਹਾ ਕਿ ਕੁਝ ਘਟੀਆ ਸੋਚ ਦੇ ਮਾਲਕ ਵਿਅਕਤੀ ਆਪਣੀ ਛੱਵੀਂ ਨੂੰ ਬੇਹਤਰ ਬਣਾਉਣ ਦੇ ਮਕਸਦ ਹੇਠ ਸੋਸ਼ਲ ਮੀਡੀਆਂ ਦੀ ਵਰਤੋਂ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਦੀਆਂ ਕਾਰਵਾਈਆਂ ਕਰ ਰਹੇ ਹਨ ਜੋ ਕਦਾਚਿਤ ਬਰਦਾਸ਼ਤਯੋਗ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਰ ਦੇਸ਼ ਦੀ ਤਰੱਕੀ ਵਿੱਚ ਆਪਣੀ ਮਿਹਨਤ ਤੇ ਲਗਨ ਨਾਲ ਵੱਡਮੁੱਲਾ ਯੋਗਦਾਨ ਪਾਉਂਦਿਆਂ ਵੱਡੇ-ਵੱਡੇ ਅਹੁਦੇ ਹਾਸਲ ਕੀਤੇ ਹਨ ਜਿਸ ‘ਤੇ ਉਂਗਲ ਨਹੀਂ ਉਠਾਈ ਜਾ ਸਕਦੀ।ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਸਿੱਖਾਂ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।ਉਨ੍ਹਾਂ ਰਾਸ਼ਟਰਪਤੀ ਅਹੁਦੇ ਲਈ ਜਦੋਜਹਿਦ ਕਰ ਰਹੀਆਂ ਪਾਰਟੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੋਟਾਂ ਖਾਤਰ ਸਿੱਖਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਤੋਂ ਗੁਰੇਜ ਕਰਨ।